19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਵਨ ਟੀਨੂੰ ਅਤੇ ਗੁਰਚਰਨ ਸਿੰਘ ਚੰਨੀ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਜਲੰਧਰ, 18 ਨਵੰਬਰ (ਸਟਾਫ ਰਿਪੋਰਟਰ)-ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਵਨ ਕੁਮਾਰ ਟੀਨੂੰ ਵਲੋਂ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ।

ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਸਟਾਫ ਰਿਪੋਰਟਰ)-ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਵਨ ਕੁਮਾਰ ਟੀਨੂੰ ਵਲੋਂ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ । ਮੁਲਾਕਾਤ ਦੌਰਾਨ ਪਵਨ ਕੁਮਾਰ ਟੀਨੂੰ ਨੇ ਆਦਮਪੁਰ ਹਲਕੇ ਤੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਤੇ ਪਾਰਟੀ ਦੀ ਟਿਕਟ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਹ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਸੂਬੇ ਅੰਦਰ ‘ਆਪ’ ਦੀ ਸਰਕਾਰ ਬਣਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ । ਟੀਨੂੰ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹਨ ਤੇ ਉਨ੍ਹਾਂ ਨੇ ਮੁੜ ‘ਆਪ’ ਨੂੰ ਸੱਤਾ ਸੌਂਪਣ ਦਾ ਮਨ ਬਣਾਇਆ ਹੈ। ਇਸ ਮੌਕੇ ਗੁਰਚਰਨ ਸਿੰਘ ਚੰਨੀ ਨੇ ਵੀ ਪਾਰਟੀ ਵਲੋਂ ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਵਨ ਟੀਨੂੰ ਪਿਛਲੇ ਲੰਬੇ ਸਮੇਂ ਤੋਂ ਹਲਕਾ ਆਦਮਪੁਰ ’ਚ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਹਲਕੇ ਦੇ ਲੋਕਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਹਾਈਕਮਾਨ ਨੂੰ ਭਰੋਸਾ ਦਿੱਤਾ ਕਿ ਆਦਮਪੁਰ ਹਲਕੇ ਦੀ ਸੀਟ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਏ. ਸੀ. ਪੀ. ਜਲੰਧਰ ਛਾਉਣੀ ਦੇ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਉੱਘੇ ਪੰਜਾਬੀ ਲੇਖਕ ਸੁਖਪਾਲ ਸਿੰਘ ਥਿੰਦ ਨੂੰ ਮਿਲੇਗਾ ਇਸ ਸਾਲ ਦਾ ‘ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।