20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਗਰ ਨਿਗਮ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸੋਮਵਾਰ ਤੋਂ ਮੁੜ ਸੰਘਰਸ਼ ਕਰਨ ਦਾ ਐਲਾਨ

ਜਲੰਧਰ, 20 ਨਵੰਬਰ (ਸ਼ਿਵ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਇਕ ਯੂਨੀਅਨ ਵਲੋਂ 19 ਨਵੰਬਰ ਤੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਯੂਨੀਅਨ ਆਗੂਆਂ ਤੇ ਕਰਮਚਾਰੀਆਂ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਦੇ ਕੇ ਆਪਣਾ ਰੋਸ ਪ੍ਰਗਟਾਇਆ ਗਿਆ।

ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਸ਼ਿਵ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਇਕ ਯੂਨੀਅਨ ਵਲੋਂ 19 ਨਵੰਬਰ ਤੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਯੂਨੀਅਨ ਆਗੂਆਂ ਤੇ ਕਰਮਚਾਰੀਆਂ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਦੇ ਕੇ ਆਪਣਾ ਰੋਸ ਪ੍ਰਗਟਾਇਆ ਗਿਆ। ਬੀਤੇ ਦਿਨੀਂ ਚੰਦਨ ਧੜੇ ਦੀ ਯੂਨੀਅਨ ਦੀ ਨਗਰ ਨਿਗਮ ਪ੍ਰਸ਼ਾਸਨ ਨਾਲ ਕੁਝ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਸੀ, ਪਰ ਸਹਿਮਤੀ ਸਬੰਧੀ ਕਾਰਵਾਈ ‘ਤੇ ਅਧਿਕਾਰਤ ਹਸਤਾਖਰ ਨਾ ਹੋਣ ਕਾਰਨ ਯੂਨੀਅਨ ਵਲੋਂ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। 21 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌਕੇ ਸ਼ਹਿਰ ਵਿਚ ਸਜਾਏ ਜਾਣ ਵਾਲੇ ਮੁੱਖ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਹੜਤਾਲੀ ਯੂਨੀਅਨ ਨੇ ਮਨੁੱਖਤਾ ਅਤੇ ਧਾਰਮਿਕ ਸ਼ਰਧਾ ਨੂੰ ਪਹਿਲ ਦੇਣ ਦਾ ਫੈਸਲਾ ਕੀਤਾ ਹੈ। ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਉਨ੍ਹਾਂ ਨਾਲ ਸਬੰਧਤ ਡਰਾਈਵਰ ਤੇ ਹੋਰ ਕਰਮਚਾਰੀ ਨਗਰ ਕੀਰਤਨ ਦੇ ਮੱਦੇਨਜ਼ਰ ਸਫ਼ਾਈ ਅਤੇ ਕੂੜਾ ਚੁੱਕਣ ਦਾ ਕੰਮ ਕਰਨਗੇ। ਯੂਨੀਅਨ ਆਗੂ ਸੰਨੀ ਸਹੋਤਾ ਨੇ ਦੱਸਿਆ ਕਿ ਭਾਵੇਂ ਸੋਮਵਾਰ ਤੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਹੜਤਾਲ ਮੁੜ ਸ਼ੁਰੂ ਕੀਤੀ ਜਾਵੇਗੀ, ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦਿਆਂ ਸਾਰੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਸ਼ਹਿਰ ਦੇ ਹੋਰ ਮਹੱਤਵਪੂਰਨ ਇਲਾਕਿਆਂ ਵਿਚ ਪਹਿਲਾਂ ਦੀ ਤਰ੍ਹਾਂ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਕ ਯੂਨੀਅਨ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਨਗਰ ਨਿਗਮ ਦਫ਼ਤਰ ਵਿਚ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਦਫ਼ਤਰ ਵਿਚ ਸੁੰਨ ਪਸਰੀ ਰਹੀ। ਦੂਜੇ ਪਾਸੇ ਨਗਰ ਨਿਗਮ ਨੇ ਮੁੱਖ ਨਗਰ ਕੀਰਤਨ ਰੂਟ ਵਾਲੀ ਸੜਕਾਂ ’ਤੇ ਨਿਗਮ ਵਲੋਂ ਪੈਚਵਰਕ ਲਗਾਏ ਗਏ ਹਨ।
ਪਿਛਲੀ ਖ਼ਬਰ ਮੰਦਰ ਤੋਂ ਵਾਪਸ ਆ ਰਹੀ ਔਰਤ ਕੋਲੋਂ ਮੋਟਰਸਾਈਕਲ ਸਵਾਰਾਂ ਨੇ ਸੋਨੇ ਦੇ ਚੇਨ ਝਪਟੀ, ਮਾਮਲਾ ਦਰਜ ਅਗਲੀ ਖ਼ਬਰ ਕਾਰ ਦੀਆਂ ਤਾਰਾਂ ਕੱਟਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥੀਂ ਕਾਬੂ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।