21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਵਲੋਂ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੀ ਤਿਆਰੀ, 150 ਕਰੋੜ ਦੇ ਕੰਮਾਂ ਨੂੰ ਮਿਲੇਗੀ ਮਨਜ਼ੂਰੀ

ਲੰਧਰ, 20 ਨਵੰਬਰ (ਸ਼ਿਵ)- ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਨਗਰ ਨਿਗਮ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਦੇ ਨਾਲ-ਨਾਲ 25 ਨਵੰਬਰ ਨੂੰ ਹੋਣ ਵਾਲੀ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੇ ਜਾਣਗੇ।

ਅਜੀਤ ਡੈਸਕ 21-11-2026
ਲੰਧਰ, 20 ਨਵੰਬਰ (ਸ਼ਿਵ)- ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਨਗਰ ਨਿਗਮ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਦੇ ਨਾਲ-ਨਾਲ 25 ਨਵੰਬਰ ਨੂੰ ਹੋਣ ਵਾਲੀ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੇ ਜਾਣਗੇ। ਕੋਰੋਨਾ ਮਹਾਂਮਾਰੀ ਦੇ 6 ਸਾਲ ਬਾਅਦ ਨਗਰ ਨਿਗਮ ਹਾਊਸ ਦੀ ਮੀਟਿੰਗ ਟਾਊਨ ਹਾਲ ਵਿਖੇ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਲੰਬੇ ਸਮੇਂ ਤੋਂ ਹਾਊਸ ਦੀਆਂ ਮੀਟਿੰਗਾਂ ਰੈੱਡ ਕਰਾਸ ਭਵਨ ਵਿਚ ਕਰਵਾਈਆਂ ਜਾਂਦੀਆਂ ਰਹੀਆਂ ਹਨ। ਮੇਅਰ ਵਲੋਂ ਅੱਜ ਇਸ ਮੀਟਿੰਗ ਵਿਚ ਰੱਖੇ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਸਬੰਧਤ ਮਤਿਆਂ ਦਾ ਏਜੰਡਾ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਏਜੰਡੇ ਅਨੁਸਾਰ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ । ਇਨ੍ਹਾਂ ਵਿਚ ਸੜਕਾਂ ਬਣਾਉਣ ਸਮੇਤ ਹੋਰ ਕਈ ਅਹਿਮ ਕੰਮ ਸ਼ਾਮਲ ਹਨ। ਇਸ ਦੌਰਾਨ ਮੇਅਰ ਅਤੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਨੀਤ ਧੀਰ ਵਲੋਂ ਉੱਤਰੀ ਹਲਕੇ ਵਿਚ ਕਰੀਬ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਮਿਲੇਗੀ। ਨਗਰ ਨਿਗਮ ਵਲੋਂ ਨੰਗਲ ਸ਼ਾਮਾਂ ਵਿਖੇ ਕੁੱਤਿਆਂ ਦੀ ਨਸਬੰਦੀ ਤੇ ਆਪ੍ਰੇਸ਼ਨ ਕਰਨ ਵਾਲੀ ਜਥੇਬੰਦੀ ਦੇ ਕੰਮਕਾਜ ਵਿਚ ਇੱਕ ਸਾਲ ਦਾ ਹੋਰ ਵਾਧਾ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਉੱਥੇ ਹੀ ਨਗਰ ਨਿਗਮ ਦਾ ਅਕਸ ਸੁਧਾਰਨ ਤੇ ਲੋਕਾਂ ਤੱਕ ਨਿਗਮ ਦੀਆਂ ਗਤੀਵਿਧੀਆਂ ਪਹੁੰਚਾਉਣ ਲਈ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਰਕਮ ਨਾਲ ਸੋਸ਼ਲ ਮੀਡੀਆ ਸਮੇਤ ਹੋ ਰ ਪ੍ਰਚਾਰ ਸਾਧਨਾਂ ਰਾਹੀਂ ਨਗਰ ਨਿਗਮ ਦੇ ਕੰਮਾਂ ਦਾ ਪ੍ਰਚਾਰ ਕੀਤਾ ਜਾਵੇਗਾ। ਕੁੱਲ ਮਿਲਾ ਕੇ 25 ਨਵੰਬਰ ਨੂੰ ਹੋਣ ਵਾਲੀ ਨਗਰ ਨਿਗਮ ਹਾਊਸ ਦੀ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਇਸ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਾਲ ਜੁੜੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ।
ਪਿਛਲੀ ਖ਼ਬਰ ਲੁਟੇਰਿਆਂ ਦੇ ਹੌਂਸਲੇ ਬੁਲੰਦ - ਬਿਧੀਪੁਰ ਨੇੜੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਸੀ.ਆਰ.ਪੀ.ਐਫ. ਦੇ ਏ.ਐਸ.ਆਈ. ਨੂੰ ਬਣਾਇਆ... ਅਗਲੀ ਖ਼ਬਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।