21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਐੱਨ. ਐੱਮ.

ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਐੱਨ.ਐੱਮ.ਐੱਮ.ਐੱਸ./ ਪੀ.ਐੱਸ.ਟੀ.ਐੱਸ.ਈ. (ਜਮਾਤ ਅੱਠਵੀਂ) ਤੇ ਪੀ.ਐੱਸ.ਟੀ.ਐੱਸ.ਈ. (ਜਮਾਤ ਦੱਸਵੀਂ) ਦੀਆਂ ਜ਼ਿਲ੍ਹੇ ’ਚ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ, ਪ੍ਰੀਖਿਆ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਅਧਿਕਾਰਤ ਵਿਅਕਤੀਆਂ ਤੋਂ ਇਲਾਵਾ ਕਿਸੇ ਵੀ ਗੈਰ-ਸਬੰਧਿਤ ਵਿਅਕਤੀ ਦੇ ਇਕੱਠੇ ਹੋਣ ’ਤੇ ਪਾਬੰਦੀ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਮੁੱਖ ਗੇਟਾਂ ਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਬੇਲੋੜੀ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਪਾਬੰਦੀਆਂ ਪ੍ਰੀਖਿਆਰਥੀਆਂ, ਪ੍ਰੀਖਿਆ ਡਿਊਟੀ ’ਤੇ ਤਾਇਨਾਤ ਸਟਾਫ਼, ਪੁਲਿਸ ਕਰਮਚਾਰੀਆਂ ਤੇ ਪ੍ਰਸ਼ਾਸਨ ਵਲੋਂ ਅਧਿਕਾਰਤ ਡਿਊਟੀ ਨਿਭਾਅ ਰਹੇ ਵਿਅਕਤੀਆਂ ’ਤੇ ਲਾਗੂ ਨਹੀਂ ਹੋਣਗੀਆਂ ਤੇ ਸਬੰਧਿਤ ਪੁਲਿਸ ਅਧਿਕਾਰੀ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 22 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ-ਖੰਨਾ ਅਗਲੀ ਖ਼ਬਰ ਗਣੇਸ਼ ਨਗਰ ਵਿਖੇ ਗਲੀ ’ਚ ਐਕਟਿਵਾ ਖੜ੍ਹੀ ਕਰਨ ਤੋਂ ਹੋਏ ਝਗੜੇ ’ਚ ਵਕੀਲ ਦਾ ਸਿਰ ਪਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।