ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ-ਖੰਨਾ
ਜਲੰਧਰ, 20 ਨਵੰਬਰ (ਸ਼ਿਵ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਸੰਬੰਧਿਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ।
ਅਵਿਨਾਸ ਰਾਏ ਖੰਨਾ
21-11-2026