ਡੇਰਾ ਬਿਆਸ ਮੁਖੀ ਸੁਸ਼ੀਲ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ
ਪਰਿਵਾਰ ਨੂੰ ਦਿੱਤਾ ਆਸ਼ੀਰਵਾਦ
ਜਲੰਧਰ, 20 ਨਵੰਬਰ (ਸ਼ਿਵ)- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਵਿਸ਼ੇਸ਼ ਤੌਰ ’ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਧਰਮਪਤਨੀ ਡਾ.
ਡ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਤੋਂ ਅਸ਼ੀਰਵਾਦ ਲੈਣ ਮੌਕੇ ਸੁਸ਼ੀਲ ਰਿੰਕੂ। ਤਸਵੀਰ. ਜੀ. ਪੀ. ਸਿੰਘ
21-11-2026
ਜਲੰਧਰ, 20 ਨਵੰਬਰ (ਸ਼ਿਵ)- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਵਿਸ਼ੇਸ਼ ਤੌਰ ’ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਧਰਮਪਤਨੀ ਡਾ. ਸੁਨੀਤਾ ਰਿੰਕੂ ਤੇ ਹੋਰ ਵੀ ਪਰਿਵਾਰਕ ਮੈਂਬਰ ਮੌਜੂਦ ਸਨ। ਬਾਬਾ ਜੀ ਨੇ ਰਿੰਕੂ ਪਰਿਵਾਰ ਨੂੰ ਆਪਣਾ ਆਸ਼ੀਰਵਾਦ ਦਿੱਤਾ। ਪਰਿਵਾਰ ਵਲੋਂ ਬਾਬਾ ਜੀ ਦਾ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ। ਚੋਣਾਂ ਤੋਂ ਪਹਿਲਾਂ ਬਾਬਾ ਜੀ ਦਾ ਰਿੰਕੂ ਪਰਿਵਾਰ ਦੇ ਨਿਵਾਸ ਸਥਾਨ ’ਤੇ ਪਹੁੰਚਣਾ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੋਣਾ ਪਰਿਵਾਰ ਲਈ ਬੇਹੱਦ ਖੁਸ਼ੀ ਅਤੇ ਸੁਭਾਗ ਦਾ ਪਲ ਰਿਹਾ। ਇਸ ਸੁਹਿਰਦ ਮੁਲਾਕਾਤ ਦੌਰਾਨ ਰਿੰਕੂ ਪਰਿਵਾਰ ਨੇ ਬਾਬਾ ਜੀ ਪ੍ਰਤੀ ਆਪਣੀ ਡੂੰਘੀ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ।