ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਤੋਂ 22 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 8 ਵਜੇ ਸਜਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਮਿੰਦਰ ਸਿੰਘ ਤੇ ਸਕੱਤਰ ਮਨਪ੍ਰੀਤ ਸਿੰਘ ਸਚਦੇਵਾ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਸ਼ਬਦੀ ਜਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਤੇ ਸਕੂਲੀ ਬੱਚੇ ਸ਼ਮੂਲੀਅਤ ਕਰਨਗੇ। ਨਗਰ ਕੀਰਤਨ ਗੁ: ਸਾਹਿਬ ਤੋਂ ਆਰੰਭ ਹੋ ਕੇ ਗੋਲਡਨ ਐਵੀਨਿਊ ਫੇਜ਼-2 ਤੋਂ ਹੁੰਦਾ ਹੋਇਆ ਅਰਬਨ ਅਸਟੇਟ ਦਾ ਚੱਕਰ ਲਗਾਉਣ ਉਪਰੰਤ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨਤਾ ਹੋਵੇਗੀ।