ਗਰੀਸ ’ਚ ਕਤਲ ਕੀਤੇ ਪਿੰਡ ਤਲਵੰਡੀ ਸੰਘੇੜਾ ਦੇ 2 ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਪਹੁੰਚੀਆਂ
ਸ਼ੇਰੋਵਾਲੀਆ , ਪਾਲਾ ਜਲਾਲਪੁਰ , ਸੀਚੇਵਾਲ , ਚੰਦੀ ਸਮੇਤ ਵੱਡੀ ਗਿਣਤੀ ’ ਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਤਲਵੰਡੀ ਸੰਘੇੜਾ ਦੇ ਵਸਨੀਕ ਬੂਟਾ ਸਿੰਘ ਦੇ ਜਵਾਨ ਪੁੱਤਰ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਦਾ ਗਰੀਸ ਵਿਖੇ ਬੀਤੀ 3 ਨਵੰਬਰ ਨੂੰ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇੰਨ੍ਹਾਂ ਦੋਵੇਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਪੰਜਾਬ ਪਹੁੰਚੀਆਂ।
ਦ
ਦਲਜੀਤ ਸਿੰਘ, ਗੁਰਵਿੰਦਰ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ।
22-11-2026
ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਤਲਵੰਡੀ ਸੰਘੇੜਾ ਦੇ ਵਸਨੀਕ ਬੂਟਾ ਸਿੰਘ ਦੇ ਜਵਾਨ ਪੁੱਤਰ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਦਾ ਗਰੀਸ ਵਿਖੇ ਬੀਤੀ 3 ਨਵੰਬਰ ਨੂੰ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇੰਨ੍ਹਾਂ ਦੋਵੇਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਪੰਜਾਬ ਪਹੁੰਚੀਆਂ। ਮ੍ਰਿਤਕ ਦੇਹਾਂ ਪਿੰਡ ਤਲਵੰਡੀ ਸੰਘੇੜਾ ਵਿਖੇ ਪਹੁੰਚਣ ’ਤੇ ਹਰ ਪਾਸੇ ਚੀਕ-ਚਿਹਾੜਾ ਮੱਚ ਗਿਆ ਤੇ ਪਰਿਵਾਰ ਦਾ ਦੁੱਖ-ਦਰਦ ਦੇਖ ਹਰ ਵਿਅਕਤੀ ਦੀ ਅੱਖ ਨਮ ਹੋਈ। ਬੂਟਾ ਸਿੰਘ ਨੇ ਆਪਣੇ ਦੋਵੇਂ ਪੁੱਤਰਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਗਰੀਸ ਭੇਜਿਆ ਸੀ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਜਿਸ ਵਿਅਕਤੀ ਦੇ ਕਹਿਣ ’ਤੇ ਉਹ ਵਿਦੇਸ਼ ਗਏ ਹਨ, ਉਸੇ ’ਤੇ ਹੀ ਦੋਵਾਂ ਨੌਜਵਾਨਾਂ ਦੇ ਕਤਲ ਦੇ ਗੰਭੀਰ ਦੋਸ਼ ਲੱਗਣਗੇ। ਜਵਾਨ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਘਰ ਪਹੁੰਚਣ ’ਤੇ ਪਿਤਾ ਬੂਟਾ ਸਿੰਘ, ਮਾਤਾ ਬਲਜਿੰਦਰ ਕੌਰ ਤੇ ਭਰਾ ਸਪਿੰਦਰ ਸਿੰਘ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਿਤਾ ਬੂਟਾ ਸਿੰਘ ਤੇ ਭਰਾ ਸਪਿੰਦਰ ਸਿੰਘ ਨੇ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਈਆਂ। ਇਸ ਦੁੱਖ ਦੀ ਘੜੀ ’ਚ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਉਮੀਦਵਾਰ ਬਲਵੀਰ ਸਿੰਘ ਪਾਲਾ ਜਲਾਲਪੁਰ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਾਇਸ ਚੇਅਰਮੈਨ ਬੈਕਫਿੰਕੋ ਪੰਜਾਬ, ਭਾਜਪਾ ਦੇ ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਸਮੇਤ ਵੱਖ-ਵੱਖ ਆਗੂ ਤੇ ਵੱਡੀ ਗਿਣਤੀ ਵਿਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਵੇਂ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।