22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਨੂੰ ਫਿਲੌਰ ਵਿਖੇ ਹੋਵੇਗੀ ਬਸਪਾ ਦੀ ਇਤਿਹਾਸਕ ਰੈਲੀ-ਕਾਂਤੀ ਮੋਹਨ ਮੁਠੱਡਾ

ਫਿਲੌਰ, 21 ਨਵੰਬਰ (ਸਤਿੰਦਰ ਸ਼ਰਮਾ)-ਬਹੁਜਨ ਸਮਾਜ ਪਾਰਟੀ ਵਲੋਂ ਸ਼ੁਰੂ ਕੀਤੀ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਇਕ ਵਿਸ਼ਾਲ ਰੈਲੀ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਬਸਪਾ ਦੇ ਹਲਕਾ ਫਿਲੌਰ ਤੋਂ ਸੀਨੀਅਰ ਆਗੂ ਕਾਂਤੀ ਮੋਹਨ ਮੁਠੱਡਾ ਨੇ ਦੱਸਿਆ ਕਿ ਇਸ ਰੈਲੀ ਨੂੰ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਅਕਾਸ਼ ਆਨੰਦ ਸੰਬੋਧਨ ਕਰਨਗੇ।

ਅਜੀਤ ਡੈਸਕ 22-11-2026
ਫਿਲੌਰ, 21 ਨਵੰਬਰ (ਸਤਿੰਦਰ ਸ਼ਰਮਾ)-ਬਹੁਜਨ ਸਮਾਜ ਪਾਰਟੀ ਵਲੋਂ ਸ਼ੁਰੂ ਕੀਤੀ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਇਕ ਵਿਸ਼ਾਲ ਰੈਲੀ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਬਸਪਾ ਦੇ ਹਲਕਾ ਫਿਲੌਰ ਤੋਂ ਸੀਨੀਅਰ ਆਗੂ ਕਾਂਤੀ ਮੋਹਨ ਮੁਠੱਡਾ ਨੇ ਦੱਸਿਆ ਕਿ ਇਸ ਰੈਲੀ ਨੂੰ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਅਕਾਸ਼ ਆਨੰਦ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਹਾਂ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ, ਸਮਾਜਿਕ ਬਰਾਬਰੀ ਅਤੇ ਬਹੁਜਨ ਸਮਾਜ ਦੀ ਏਕਤਾ ਪ੍ਰਤੀ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ ਤਾਂ ਜੋ 2027 ’ਚ ਸੂਬੇ ਅੰਦਰ ਬਸਪਾ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨਿਰੰਤਰ ਦਿਨ ਰਾਤ ਪਾਰਟੀ ਦੀ ਚੜ੍ਹਦੀ ਕਲਾਂ ਲਈ ਸੂਬੇ ਭਰ ਅੰਦਰ ਮੀਟਿੰਗਾਂ ਤੇ ਰੈਲੀਆਂ ਕਰ ਰਹੇ ਹਨ ਤੇ ਜਿਸ ਤਰ੍ਹਾਂ ਪੰਜਾਬ ਭਰ ਵਿਚ ਬਸਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਤੋਂ ਸਪੱਸ਼ਟ ਹੈ ਕਿ 2027 ਦੀਆਂ ਚੋਣਾਂ ਦੌਰਾਨ ਬਸਪਾ ਪੰਜਾਬ ਅੰਦਰ ਇਕ ਵੱਡੀ ਸਿਆਸੀ ਧਿਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ‘ਪੰਜਾਬ ਸੰਭਾਲੋ ਮੁਹਿੰਮ’ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ।
ਪਿਛਲੀ ਖ਼ਬਰ ਆਦਮਪੁਰ ਬੱਸ ਸਟੈਂਡ ਦੇ ਪਾਰਕ ਦਾ 13 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ - ਪਵਨ ਕੁਮਾਰ ਟੀਨੂੰ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਨੂੰ ਹੁਲਾਰਾ ਦੇਣ ਲਈ ਕਾਂਗਰਸੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।