22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਿਊ ਸੇਂਟ ਸੋਲਜ਼ਰ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਮਨਾਇਆ

ਲੰਧਰ, 22 ਨਵੰਬਰ(ਡਾ. ਜਤਿੰਦਰ ਸਾਬੀ)-ਨਿਊ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ.

ਅਜੀਤ ਡੈਸਕ 23-11-2026
ਲੰਧਰ, 22 ਨਵੰਬਰ(ਡਾ. ਜਤਿੰਦਰ ਸਾਬੀ)-ਨਿਊ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ.ਟੀ.ਬੀ. ਨਗਰ ਵਿਖੇ ਸਕੂਲ ਦਾ 41ਵਾਂ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨਦਾਰ ਉਤਸ਼ਾਹ ਤੇ ਰੌਣਕ ਨਾਲ ਮਨਾਇਆ ਗਿਆ। ਇਸ ਸ਼ਾਨਾਮੱਤੀ ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਸੁਸ਼ਮਾ ਹਾਂਡਾ ਨੇ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਸ਼੍ਰੀ ਐਨ. ਕੇ. ਹਾਂਡਾ ਨੇ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਸਿਮੀ ਚੋਪੜਾ ਪਾਸ਼ਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪੁਰਾਣੇ ਵਿਦਿਆਰਥੀ ਪੂਨਮ ਵਡੇਰਾ, ਸੰਦੀਪ ਬੰਗਾ, ਰਾਖੀ, ਸਰਵੇਸ਼ ਤੇ ਹਰਮਨ, ਜਿਨ੍ਹਾਂ ਨੇ ਮੈਡੀਕਲ ਖੇਤਰ ਸਮੇਤ ਹੋਰ ਵੱਖ-ਵੱਖ ਖੇਤਰਾਂ ’ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ, ਨੇ ਵੀ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ਾਨ ਵਧਾਈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਪ੍ਰੀਤ ਹਾਂਡਾ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ, ਪੀ.ਆਰ.ਓ. ਸ਼੍ਰੀਮਤੀ ਮੀਨਾਕਸ਼ੀ ਅਤੇ ਟੀਚਰ ਇੰਚਾਰਜ ਸ਼੍ਰੀਮਤੀ ਆਸ਼ੂ ਨੇ ਮੁੱਖ ਮਹਿਮਾਨ ਤੇ ਹੋਰ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਸਕੂਲ ਦੇ ਹੈੱਡ ਬੁਆਏ ਮਨਮੀਤ ਅਤੇ ਹੈੱਡ ਗਰਲ ਨਿਤਿਆ ਨੇ ਡਾਇਰੈਕਟਰ ਮੈਡਮ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਪੂਰਾ ਸਮਾਂ ਬੰਨ੍ਹ ਕੇ ਰੱਖਿਆ। ਡਾਇਰੈਕਟਰ ਸ਼੍ਰੀਮਤੀ ਸੁਸ਼ਮਾ ਹਾਂਡਾ ਨੇ ਅਕਾਦਮਿਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਡਾਇਰੈਕਟਰ ਸ਼੍ਰੀਮਤੀ ਸੁਸ਼ਮਾ ਹਾਂਡਾ ਤੇ ਪ੍ਰਧਾਨ ਸ਼੍ਰੀ ਐਨ. ਕੇ. ਹਾਂਡਾ ਜੀ ਵਲੋਂ ਵਿਸ਼ੇਸ਼ ਮਹਿਮਾਨ ਤੇ ਹੋਰ ਸਨਮਾਨਿਤ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ । ਅੰਤ ’ਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਪ੍ਰੀਤ ਹਾਂਡਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਮਹਿਮਾਨਾਂ, ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ। ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨਾਲ ਇਸ ਯਾਦਗਾਰੀ ਸਮਾਗਮ ਦੀ ਸਮਾਪਤੀ ਹੋਈ ।
ਪਿਛਲੀ ਖ਼ਬਰ ਨਗਰ ਕੀਰਤਨ ਅੱਜ ਅਗਲੀ ਖ਼ਬਰ ਪੀ.ਐਮ. ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ਵਿਖੇ ਸਾਲਾਨਾ ਖੇਡ ਦਿਵਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।