22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ 6500 ਉਮੀਦਵਾਰਾਂ ਨੇ ਲਿਆ ਭਾਗ

ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਪਿਛਲੇ 9 ਦਿਨਾਂ ਤੋਂ ਚੱਲ ਰਹੀ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ ਹੋ ਗਈ। 14 ਤੋਂ 22 ਨਵੰਬਰ ਤੱਕ ਇਸ ਰੈਲੀ ’ਚ ਕੁੱਲ 6500 ਉਮੀਦਵਾਰਾਂ ਨੇ ਭਾਗ ਲਿਆ।

ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਪਿਛਲੇ 9 ਦਿਨਾਂ ਤੋਂ ਚੱਲ ਰਹੀ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ ਹੋ ਗਈ। 14 ਤੋਂ 22 ਨਵੰਬਰ ਤੱਕ ਇਸ ਰੈਲੀ ’ਚ ਕੁੱਲ 6500 ਉਮੀਦਵਾਰਾਂ ਨੇ ਭਾਗ ਲਿਆ। ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਤੀ ਰੈਲੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਮੀਦਵਾਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਸਨ। ਕਾਲਜ ਦੇ ਅੰਦਰ ਉਮੀਦਵਾਰਾਂ ਦੇ ਠਹਿਰਾਅ ਲਈ ਵਿਸ਼ੇਸ਼ ਰੈਣ ਬਸੇਰੇ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਮੀਦਵਾਰਾਂ ਦਾ ਠੰਢ ਤੋਂ ਬਚਾਅ ਲਈ ਵੀ ਪੂਰਾ ਧਿਆਨ ਰੱਖਿਆ ਗਿਆ। ਰੈਲੀ ਦੇ ਪਹਿਲੇ ਦਿਨ ਮਹਿਲਾ ਉਮੀਦਵਾਰਾਂ ਦੇ ਨਾਲ ਆਏ ਪਰਿਵਾਰਿਕ ਮੈਂਬਰਾਂ ਲਈ ਵੀ ਇਸ ਰੈਣ ਬਸੇਰੇ ’ਚ ਠਹਿਰਣ ਵਾਸਤੇ ਵਿਸ਼ੇਸ਼ ਬੰਦੋਬਸਤ ਕੀਤਾ ਗਿਆ ਸੀ ਤਾਂ ਜੋ ਮਹਿਲਾ ਉਮੀਦਵਾਰ ਆਪਣੇ ਆਪ ਨੂੰ ਕਿਸੇ ਵੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਨਾ ਕਰਨ। ਰੈਲੀ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰਾਂ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਵਿਸ਼ੇਸ਼ ਕਰੀਅਰ ਕਾਊਂਸਲਿੰਗ ਕਾਊਂਟਰ ਦੀ ਸਥਾਪਨਾ ਕੀਤੀ ਗਈ ਸੀ। ਭਰਤੀ ਰੈਲੀ ਦੇ ਸਫ਼ਲਤਾਪੂਰਵਕ ਸਮਾਪਤ ਹੋਣ ’ਤੇ ਫੌਜ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਪ੍ਰਿੰਸੀਪਲ, ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸਿੱਖੀ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਬੁੱਧੀਜੀਵੀਆਂ ਤੇ ਵਿਦਵਾਨਾਂ ਦੀ ਮੀਟਿ... ਅਗਲੀ ਖ਼ਬਰ ਜੁਆਇੰਟ ਸੀ.ਈ.ਓ. ਪੰਜਾਬ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।