26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ)- ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ’ਚ ਸਹਿਜ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 26-11-2026
ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ)- ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ’ਚ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭਗਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਪਾਵਨ ਸਮਾਗਮ ਦੌਰਾਨ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਤੇ ਖ਼ਜ਼ਾਨਚੀ ਸੁਖਦੇਵ ਸਿੰਘ ਅਠਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮਹਾਂਨਗਰ ’ਚ ਵੱਡੇ ਪੱਧਰ ’ਤੇ ਉਡਾਈਆਂ ਜਾ ਰਹੀਆਂ ਨੇ ਕੋਟਪਾ ਐਕਟ ਦੀਆਂ ਧੱਜੀਆਂ, ਉਲੰਘਣਾ ਕਰਕੇ ਵੇਚੇ ਜਾ ਰਹੇ ਤੰਬਾਕੂ ਦੇ... ਅਗਲੀ ਖ਼ਬਰ ਰੈਲੀ ਲਈ ਵੱਡੀ ਗਿਣਤੀ ’ਚ ਬੱਸਾਂ ਲਗਾਉਣ ਨਾਲ ਲੋਕਾਂ ਨੂੰ ਹੋਵੇਗੀ ਵੱਡੀ ਪ੍ਰੇਸ਼ਾਨੀ-ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।