26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਰਮਜੀਤ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਪ੍ਰਮੁੱਖ ਸਿਆਸੀ ਆਗੂਆਂ ਦੀ ਹੋਈ ਵਿਸ਼ੇਸ਼ ਮੁਲਾਕਾਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਕੀਤੀ ਵਿਚਾਰ-ਚਰਚਾ

ਜਲੰਧਰ, 25 ਨਵੰਬਰ (ਐੱਮ. ਐੱਸ.

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)- ਲਗਾਤਾਰ ਸਰਗਰਮ ਹੋ ਰਹੀ ਰਾਜਨੀਤੀ ਦੇ ਚੱਲਦੇ ਪ੍ਰਮੁੱਖ ਸਿਆਸੀ ਆਗੂਆਂ ਨੇ ਪਰਮਜੀਤ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ’ਚ ਦਿੱਲੀ ਤੋਂ ਵਿਧਾਇਕ ਹਰੀਸ਼ ਖੁਰਾਣਾ, ਮਨਪ੍ਰੀਤ ਸਿੰਘ ਬਾਦਲ, ਜਗਬੀਰ ਸਿੰਘ ਬਰਾੜ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਆਗੂਆਂ ਨੇ ਪਰਮਜੀਤ ਸਿੰਘ ਭਾਟੀਆ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਹਲਾਤਾਂ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਸਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਆਪਸੀ ਸਹਿਯੋਗ ਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਉਪਰੰਤ ਸ. ਭਾਟੀਆ ਨੇ ਕਿਹਾ ਕਿ ਇਹ ਮੁਲਾਕਾਤ ਆਪਸੀ ਸਾਂਝ, ਸਦਭਾਵਨਾ ਤੇ ਵਿਚਾਰ-ਵਟਾਂਦਰੇ ਦੇ ਪੱਖੋਂ ਬੇਹੱਦ ਮਹੱਤਵਪੂਰਨ ਰਹੀ। ਇਸ ਮੌਕੇ ਅਰਵਿੰਦਰ ਸਿੰਘ ਰੇਰੂ, ਸੁਰਿੰਦਰ ਸਿੰਘ ਗੁਲਾਟੀ, ਗੁਰਦੇਵ ਸਿੰਘ (ਗੋਲਡੀ ਭਾਟੀਆ) ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਤਿਗੁਰੂ ਗਿਆਨ ਗਿਰੀ ਮਹਾਰਾਜ ਦੇ ਨਾਂਅ ’ਤੇ 10 ਬਿਸਤਰਿਆਂ ਦਾ ਹਸਪਤਾਲ ਬਣਾਉਣ ਦੀ ਮੰਗ ਅਗਲੀ ਖ਼ਬਰ ਖਾਟੂ ਸ਼ਿਆਮ ਬਾਬਾ ਦਾ ਜਨਮ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।