26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ. ਟੀ. ਗਰੁੱਪ ਵਿਖੇ ਧਾਰਮਿਕ ਸਮਾਗਮ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ਼ਾਹਪੁਰ ਸਥਿਤ ਸੀ. ਟੀ.

ਸੀ. ਟੀ. ਗਰੁੱਪ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਸ਼ਾਮਿਲ ਵਿਦਿਆਰਥੀ। ਅਜੀਤ ਤਸਵੀਰ 26-11-2026
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ਼ਾਹਪੁਰ ਸਥਿਤ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਰੂਹਾਨੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸੀ.ਟੀ. ਗਰੁੱਪ ਦੇ ਵਾਈਸ ਚੇਅਰਮੈਨ ਸ੍ਰੀ ਹਰਪ੍ਰੀਤ ਸਿੰਘ ਅਤੇ ਕੋ-ਵਾਈਸ ਚੇਅਰਪਰਸਨ ਐਡਵੋਕੇਟ ਮਨਜਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ । ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੂਰੇ ਸਮਾਗਮ ਦੌਰਾਨ ਸੰਗਤ ਵਿੱਚ ਹਾਜ਼ਰੀ ਭਰੀ । ਸਮਾਗਮ ਦੀ ਸ਼ੁਰੂਆਤ ਇਲਾਹੀ ਗੁਰਬਾਣੀ ਕੀਰਤਨ ਨਾਲ ਹੋਈ। ਇਸ ਤੋਂ ਬਾਅਦ ਪਵਿੱਤਰ ਫੇਰੀ ਕੱਢੀ ਗਈ ਤੇ ਸਮਾਪਤੀ ਮੌਕੇ ਸਮੂਹ ਸੰਗਤ ਵਿੱਚ ਗੁਰੂ ਦਾ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੀ.ਟੀ. ਗਰੁੱਪ ਦੇ ਵਾਈਸ ਚੇਅਰਮੈਨ ਸ੍ਰੀ ਹਰਪ੍ਰੀਤ ਸਿੰਘ ਤੇ ਕੋ-ਵਾਈਸ ਚੇਅਰਪਰਸਨ ਐਡਵੋਕੇਟ ਮਨਜਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਪੰਜ ਸਦੀਆਂ ਪਹਿਲਾਂ ਵਾਂਗ ਅੱਜ ਵੀ ਓਨਾ ਹੀ ਸਾਰਥਕ ਹੈ । ਸੀ.ਟੀ. ਗਰੁੱਪ ਵਿਖੇ ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀ ਸਿਰਫ਼ ਕਾਬਲ ਪੇਸ਼ੇਵਰ ਹੀ ਨਾ ਬਣਨ, ਸਗੋਂ ਅਜਿਹੇ ਦਿਆਲੂ ਇਨਸਾਨ ਵੀ ਬਣਨ ਜੋ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੀ ਜ਼ਿੰਦਗੀ ਦੇ ਹਰ ਹਿੱਸੇ ਵਿੱਚ ਅਪਣਾਉਣ ।
ਪਿਛਲੀ ਖ਼ਬਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸਨਅਤੀ ਵਿਕਾਸ ਨੂੰ ਦਿੱਤੀ ਜਾਵੇਗੀ ਨਵੀਂ ਰਫ਼ਤਾਰ- ਅਵਿਨਾਸ਼ ਰਾਏ ਖੰਨਾ ਅਗਲੀ ਖ਼ਬਰ ਉਦਘਾਟਨ ਤੋਂ ਬਾਅਦ 6 ਮਹੀਨਿਆਂ ਤੋਂ ਅਧੂਰਾ ਪਿਆ ਸ਼ਹੀਦ ਬਾਬੂ ਲਾਭ ਸਿੰਘ ਨਗਰ ਨਹਿਰ ਵਾਲਾ ਪੁਲ, ਟੁੱਟਿਆ ਹਿੱਸਾ ਨਹਿਰ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।