ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਸਰਿਸ਼ਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਅਧਿਆਪਕ ਰਮਨਦੀਪ ਸਿੰਘ ਵਾਰਿਸ ਤੇ ਸਮੂਹ ਸਟਾਫ ਨੇ ਮਿਲਕੇ ਸ਼ਬਦਾਂ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸ਼ਬਦ ਸਰਵਣ ਕਰਵਾਇਆ।
ਅਜੀਤ ਡੈਸਕ
26-11-2026