ਸਰਕਾਰੀ ਆਈ . ਟੀ . ਆਈ . ( ਇਸਤਰੀ ) ਭੋਗਪੁਰ ਵਿਖੇ ਕਨਵੋਕੇਸ਼ਨ ਸਮਾਗਮ
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀ), ਭੋਗਪੁਰ ਵਿਖੇ ਸਿਖਲਾਈ ਕੋਰਸ ਸਫਲਤਾਪੂਰਵਕ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਸਫਲ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ ਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ ਗਈ।
ਅਜੀਤ ਡੈਸਕ
26-11-2026