26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਜਲੰਧਰ, 26 ਨਵੰਬਰ (ਜਤਿੰਦਰ ਪੰਮੀ)-ਅੱਜ ਮੋਗਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਨੂੰ ਦੇਖਦੇ ਹੋਏ ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕਰਦੇ ਸੀ. ਪੀ.

ਗੱਲਬਾਤ ਕਰਦੇ ਹੋਏ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ। ਅਜੀਤ ਤਸਵੀਰ 27-11-2026


ਸਰਕਾਰ ਖ਼ਿਲਾਫ਼ ਜਲਦੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ-ਡਿੰਪੀ

ਜਲੰਧਰ, 26 ਨਵੰਬਰ (ਜਤਿੰਦਰ ਪੰਮੀ)-ਅੱਜ ਮੋਗਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਨੂੰ ਦੇਖਦੇ ਹੋਏ ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕਰਦੇ ਸੀ. ਪੀ. ਐੱਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਸਮੇਤ ਕਈ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਮੁੱਖ ਆਗੂਆਂ ਨੂੰ ਘਰਾਂ ਤੇ ਥਾਣਿਆ ਵਿੱਚ ਨਜ਼ਰਬੰਦ ਕੀਤਾ ਗਿਆ। ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਤੋਂ ਪੂਰੀ ਤਰ੍ਹਾਂ ਬੋਖਲਾਹਟ ’ਚ ਹੈ। ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਇਸ ਤਰ੍ਹਾਂ ਨਜ਼ਰਬੰਦ ਕਰਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ 26 ਨਵੰਬਰ ਨੂੰ ਸਰਕਾਰ ਜਥੇਬੰਦੀ ਨਾਲ ਮੀਟਿੰਗ ਕਰਨ ਤੋਂ ਫਿਰ ਭੱਜ ਗਈ ਹੈ ਜਿਸ ਬਾਰੇ ਯੂਨੀਅਨ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਇਹ ਮੀਟਿੰਗ ਨਹੀਂ ਹੁੰਦੀ ਤਾਂ ਮੁੱਖ ਮੰਤਰੀ ਦਾ ਭਾਰੀ ਵਿਰੋਧ ਕੀਤਾ ਜਾਵੇਗਾ। ਇਸ ਕਰਕੇ ਅੱਜ ਸਵੇਰ ਤੋਂ ਹੀ ਆਗੂਆਂ ਨੂੰ ਘਰਾਂ ਅਤੇ ਥਾਣਿਆਂ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਹੁਣ ਸਰਕਾਰ ਵਲੋਂ 3 ਦਸੰਬਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਗੱਲਬਾਤ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 18 ਦਸੰਬਰ ਨੂੰ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ 2027 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਜਿਸ ਵਿੱਚ ਮੌਜੂਦਾ ਸਰਕਾਰ ਨੂੰ ਚਲਦਾ ਕਰਨ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਕੋਈ ਕਸਰ ਨਹੀਂ ਛੱਡਣਗੇ।

ਪਿਛਲੀ ਖ਼ਬਰ ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਗੁੱਲ ਹੋਣ ਨਾਲ ਸ਼ਹਿਰ ਦੇ ਕਈ ਚੌਕਾਂ ਦੀਆਂ ਲਾਈਟਾਂ ਹੋਈਆਂ ਬੰਦ-ਅੱਧਾ ਘੰਟਾ ਜਾਮ ਰਹੀ ਆਵਾਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।