ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਪੁੱਜਣ ’ਤੇ ਸੁਖਬੀਰ ਦਾ ਨਿੱਘਾ ਸਵਾਗਤ
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਅੱਜ ਉਨ੍ਹਾਂ ਨੇ ਜਲੰਧਰ ਵਿਖੇ ਪਾਰਟੀ ਦੇ ਕਈ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
27-11-2026