ਭੰਡਾਰੀ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਜਲੰਧਰ, 26 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗਠਜੋੜ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।
ਅਜੀਤ ਡੈਸਕ
27-11-2026