ਪੰਜਾਬ ਸੀਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 29 ਨੂੰ
ਜਲੰਧਰ, 26 ਨਵੰਬਰ (ਡਾ. ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ 16 ਦਸੰਬਰ ਤੋਂ 27 ਦਸੰਬਰ ਤੱਕ ਕੋਲਕਾਤਾ ਵਿਖੇ ਕਰਵਾਈ ਜਾ ਰਹੀ 16ਵੀਂ ਹਾਕੀ ਇੰਡੀਆ ਸੀਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ’ਚ ਭਾਗ ਲੈਣ ਵਾਲੀ ਪੰਜਾਬ ਸੀਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 29 ਨਵੰਬਰ 2026 ਨੂੰ ਬਾਅਦ ਦੁਪਿਹਰ 2 ਵਜੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਸ਼ੁਰੂ ਹੋਣਗੇ।
ਜਲੰਧਰ, 26 ਨਵੰਬਰ (ਡਾ. ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ 16 ਦਸੰਬਰ ਤੋਂ 27 ਦਸੰਬਰ ਤੱਕ ਕੋਲਕਾਤਾ ਵਿਖੇ ਕਰਵਾਈ ਜਾ ਰਹੀ 16ਵੀਂ ਹਾਕੀ ਇੰਡੀਆ ਸੀਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ’ਚ ਭਾਗ ਲੈਣ ਵਾਲੀ ਪੰਜਾਬ ਸੀਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 29 ਨਵੰਬਰ 2026 ਨੂੰ ਬਾਅਦ ਦੁਪਿਹਰ 2 ਵਜੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਸ਼ੁਰੂ ਹੋਣਗੇ। ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਇਨ੍ਹਾਂ ਚੋਣ ਟਰਾਇਲਾਂ ਵਿੱਚ ਪੰਜਾਬ ਨਾਲ ਸਬੰਧਤ ਖਿਡਾਰਣਾਂ ਭਾਗ ਲੈ ਸਕਦੀਆਂ ਹਨ। ਚੁਣੀਆਂ ਗਈਆਂ ਖਿਡਾਰਣਾਂ ਦਾ ਕੋਚਿੰਗ ਕੈਂਪ ਲਗਾਇਆ ਜਾਵੇ। ਪੰਜਾਬ ਟੀਮ ਆਂਪਣਾ ਪਹਿਲਾ ਮੈਚ 20 ਦਸੰਬਰ ਨੂੰ ਛਤੀਸਗੜ੍ਹ ਨਾਲ ਖੇਡੇਗੀ। ਗੁਰਦੁਆਰਾ ਰਣਜੀਤ ਨਗਰ, ਸ਼ਾਂਤੀਪੁਰਾ ਵਿਖੇ ਕੀਰਤਨ ਦਰਬਾਰ ਕੱਲ੍ਹ ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਣਜੀਤ ਨਗਰ, ਸ਼ਾਂਤੀਪੁਰਾ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 7ਵਾਂ ਸਲਾਨਾ ਕੀਰਤਨ ਦਰਬਾਰ 28 ਨਵੰਬਰ, ਦਿਨ ਸਨਿਚਰਵਾਰ ਨੂੰ ਸ਼ਾਮ 5.30 ਵਜੇ ਤੋਂ ਰਾਤ 10.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਮੱਖਣ ਸਿੰਘ ਭੋਗਲ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਤੇ ਭਾਈ ਦਵਿੰਦਰ ਸਿੰਘ (ਬਟਾਲਾ) ਦੇ ਜਥੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਭਾਈ ਤਜਿੰਦਰ ਸਿੰਘ ਕਰਾਉਨ ਦਾ ਜਥਾ ਵੀ ਕੀਰਤਨ ਦੀ ਹਾਜ਼ਰੀ ਲਗਵਾਏਗਾ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।