29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਡਾ. ਬਿਕਰਮਜੀਤ ਸਿੰਘ ਵਿਰਕ ਨੇ ਬਤੌਰ ਓ.ਐੱਸ.ਡੀ. ਕਾਰਜਭਾਰ ਸੰਭਾਲਿਆ

ਨਕੋਦਰ, 28 ਨਵੰਬਰ (ਗੁਰਵਿੰਦਰ ਸਿੰਘ )-ਵਾਈਸ ਚਾਂਸਲਰ ਪ੍ਰੋ. (ਡਾ.)

ਅਜੀਤ ਡੈਸਕ 29-11-2026
ਨਕੋਦਰ, 28 ਨਵੰਬਰ (ਗੁਰਵਿੰਦਰ ਸਿੰਘ )-ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਵਿਖੇ ਡਾ. ਬਿਕਰਮਜੀਤ ਸਿੰਘ ਵਿਰਕ ਨੇ ਬਤੌਰ ਓ.ਐੱਸ.ਡੀ. (ਆਫ਼ਿਸਰ ਆਨ ਸਪੈਸ਼ਲ ਡਿਊਟੀ) ਆਪਣਾ ਕਾਰਜਭਾਰ ਗ੍ਰਹਿਣ ਕੀਤਾ। ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਹਾਜ਼ਰ ਸਟਾਫ਼ ਮੈਂਬਰਾਂ ਨੇ ਆਸ ਪ੍ਰਗਟਾਈ ਕਿ ਡਾ. ਵਿਰਕ ਦੇ ਵਿਸ਼ਾਲ ਤਜਰਬੇ, ਯੋਗ ਅਗਵਾਈ ਅਤੇ ਸੁਚੱਜੇ ਪ੍ਰਬੰਧਕੀ ਹੁਨਰਾਂ ਨਾਲ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਹੋਰ ਮਜ਼ਬੂਤੀ ਮਿਲੇਗੀ। ਇਸ ਸਮਾਗਮ ਦੌਰਾਨ ਡਾ. ਜਗਸੀਰ ਸਿੰਘ ਬਰਾੜ (ਇੰਚਾਰਜ, ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ, ਕਪੂਰਥਲਾ), ਡਾ. ਬਲਦੇਵ ਸਿੰਘ (ਪ੍ਰਿੰਸੀਪਲ, ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ), ਸ੍ਰੀਮਤੀ ਪੂਜਾ ਸੁਖੇਜਾ (ਕਾਮਰਸ ਵਿਭਾਗ), ਸ੍ਰੀ ਜੈਦੀਪ ਸਿੰਘ (ਅੰਗਰੇਜ਼ੀ ਵਿਭਾਗ), ਸ੍ਰੀ ਗੌਰਵ ਕੋਹਲੀ ਅਤੇ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਡੀ. ਐਸ. ਪੀ. ਬਿਟਨ ਕੁਮਾਰ ਨੇ ਸਬ ਡਵੀਜ਼ਨ ਦੀ ਸੰਭਾਲੀ ਕਮਾਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਕਰਵਾਇਆ ਮਹਾਨ ਕੀਰਤਨ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।