29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਐਲੀਮੈਂਟਰੀ ਸਕੂਲ ਲਸੂੜੀ ਦੀ ਵਿਦਿਆਰਥਣ ਐਸ਼ਲੀਨ ਨੇ ਹਾਸਿਲ ਕੀਤਾ ਦੂਜਾ ਸਥਾਨ

ਸ਼ਾਹਕੋਟ, 28 ਨਵੰਬਰ (ਸੁਖਦੀਪ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.)

ਅਜੀਤ ਡੈਸਕ 29-11-2026
ਸ਼ਾਹਕੋਟ, 28 ਨਵੰਬਰ (ਸੁਖਦੀਪ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਜਲੰਧਰ ਡਾ. ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੀਸ਼ ਸ਼ਰਮਾ ਦੀ ਅਗਵਾਈ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੀ.ਕੇ. ਮਹਿਮੀ ਤੇ ਜ਼ਿਲ੍ਹਾ ਕੋਆਰਡੀਨੇਟਰ ਅਮਨ ਸਭਰਵਾਲ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਤੱਲ੍ਹਣ, ਬਲਾਕ ਪੂਰਬੀ-1 (ਜਲੰਧਰ) ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਐਲੀਮੈਂਟਰੀ ਸਕੂਲ, ਲਸੂੜੀ (ਸੈਂਟਰ ਕੋਹਾੜ ਕਲਾਂ) ਬਲਾਕ ਸ਼ਾਹਕੋਟ-1 ਦੀ ਦੂਜੀ ਜਮਾਤ ਦੀ ਵਿਦਿਆਰਥਣ ਐਸ਼ਲੀਨ ਪੁੱਤਰੀ ਅਵਕਾਸ਼ ਵਾਸੀ ਪਿੰਡ ਲਸੂੜੀ ਨੇ ਅੰਗਰੇਜ਼ੀ ਬੋਲਣ ਅਤੇ ਲਿਖਣ ਦੇ ਮੁਕਾਬਲੇ ’ਚ ਜ਼ਿਲ੍ਹੇ ’ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਬੰਦਨਾ ਰਾਣੀ ਨੇ ਕਿਹਾ ਕਿ ਵਿਦਿਆਰਥਣ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਨਾ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-1 ਨਿਰਮਲ ਸਿੰਘ, ਬਲਾਕ ਰਿਸੋਰਸ ਪਰਸਨ ਸਿਮਰਤਜੀਤ ਸਿੰਘ, ਸੈਂਟਰ ਹੈੱਡ ਟੀਚਰ ਕਸ਼ਮੀਰ ਸਿੰਘ ਅਤੇ ਬਲਾਕ ਅਧੀਨ ਪੈਂਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥਣ ਐਸ਼ਲੀਨ ਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਜਗਰੂਪ ਕੌਰ, ਕੁਮਾਰੀ ਸੰਦੀਪ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜ਼ਾਮਦੀਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਵਿਜੈ ਸ਼ਰਮਾ ਦੀ ਅੱਪਰਾ ਮੰਡਲ ਨਾਲ ਹੋਈ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।