27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਾਵਰਕਾਮ ਦੇ ਕਰਮਚਾਰੀਆਂ ਵਲੋਂ ਰੋਸ ਰੈਲੀ

ਅਜੀਤ ਡੈਸਕ 18-02-2026
ਦੋਦਾ, 17 ਫ਼ਰਵਰੀ (ਰਵੀਪਾਲ)-ਪੀ.ਐੱਸ.ਈ.ਬੀ. ਜੁੁਆਇੰਟ ਫੋਰਮ ਏਕਤਾ ਮੰਚ ਐਸੋਸੀਏਸ਼ਨ ਆਫ਼ ਜੇ.ਈ. ਐਂਡ ਟੀ.ਐੱਸ.ਯੂ. ਭੰਗਲ ਦੇ ਸੱਦੇ 'ਤੇ ਸ/ਡ ਪਿੰਡ ਦੋਦਾ ਦੇ ਕਰਮਚਾਰੀਆਂ ਵਲੋਂ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਵਿਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਪਟਿਆਲਾ 'ਚ ਪਾਵਰਕਾਮ ਦੀ 50 ਏਕੜ ਬੇਸ਼ਕੀਮਤੀ ਜ਼ਮੀਨ ਪੁੱਡਾ ਨੂੰ ਕੌਡੀਆਂ ਦੇ ਭਾਅ ਵੇਚ ਦਿੱਤੀ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਤੌਰ 'ਤੇ ਦੀਵਾਲੀਆ ਹੋ ਚੁੱਕੀ ਹੈ ਅਤੇ ਸਰਕਾਰ ਵਲੋਂ ਆਪਣੇ ਘਰ ਭਰਨ ਲਈ ਕਰਜ਼ਾ ਦਰ ਕਰਜ਼ਾ ਚੁੱਕਿਆ ਜਾ ਰਿਹਾ ਹੈ ਅਤੇ ਹੁਣ ਕਿਸੇ ਪਾਸੋਂ ਹੱਥ ਨਾ ਅੜਨ ਕਾਰਨ ਸਰਕਾਰੀ ਜ਼ਮੀਨਾਂ 'ਤੇ ਅੱਖ ਰੱਖੀ ਹੋਈ ਹੈ | ਆਗੂਆਂ ਨੇ ਕਿਹਾ ਕਿ ਪਾਵਰਕਾਮ ਨੂੰ ਦਾਨੀ ਸੱਜਣਾਂ ਵਲੋਂ ਦਾਨ ਕੀਤੀਆਂ ਤੇ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਖ਼ਰੀਦੀਆਂ ਜਾਇਦਾਦਾਂ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਨਹੀਂ ਦਿੱਤੀਆਂ ਜਾਣਗੀਆਂ | ਇਸ ਮੌਕੇ ਬੁਲਾਰਿਆਂ ਨੇ ਨਿੱਜੀਕਰਨ ਤੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ, ਜ਼ਮੀਨਾਂ ਵੇਚਣ ਦੇ ਫ਼ੈਸਲੇ, ਚਾਰ ਲੇਬਰ ਕੋਡ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਮਹਿਕਮੇ 'ਚ ਮਰਜ਼ ਕਰਨ, ਡੀ.ਏ. ਦੀਆਂ ਕਿਸ਼ਤਾਂ ਅਤੇ 16 ਫੀਸਦੀ ਡੀ.ਏ. ਦੀ ਮੰਗ ਤੋਂ ਇਲਾਵਾ ਕੰਟਰੈਕਟ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਦਰਸ਼ਨ ਸਿੰਘ ਟੀ.ਐੱਸ.ਯੂ. ਭੰਗਲ, ਗਗਨਦੀਪ ਦੋਦਾ, ਦਲਜੀਤ ਸਿੰਘ, ਧਰਮਿੰਦਰ ਸਿੰਘ, ਮਨਜਿੰਦਰ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਮੈਨੇਜਮੈਂਟ ਤੇ ਸਰਕਾਰ ਵਿਰੁੱਧ ਰੈਲੀ ਅਗਲੀ ਖ਼ਬਰ ਅਬੁੱਲਖੁਰਾਣਾ ਦੀ ਸੁਨੀਤਾ ਨੇ ਕੌਮੀ ਪੱਧਰ ਦੇ ਮੁਕਾਬਲਿਆਂ 'ਚ ਦੋ ਸੋਨ ਤਗ਼ਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।