27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਕੋਟਲੀ ਸੰਘਰ ਵਿਖੇ ਰਿਹਾਇਸ਼ੀ ਖੇਤਰ 'ਚ ਕੂੜੇ ਦਾ ਡੰਪ ਬਣਾਉਣ ਦਾ ਵਿਰੋਧ

ਅਜੀਤ ਡੈਸਕ 18-02-2026
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਕੋਟਲੀ ਸੰਘਰ ਵਿਖੇ ਸੋਲਡ ਵੇਸਟ ਸਕੀਮ ਅਧੀਨ ਰਿਹਾਇਸ਼ੀ ਖੇਤਰ 'ਚ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਲੈ ਕੇ ਲੋਕਾਂ ਵਲੋਂ ਅੱਜ ਪਿੰਡ ਵਾਸੀਆਂ ਵਲੋਂ ਪੰਚਾਇਤ ਘਰ ਮੂਹਰੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪਿੰਡ ਵਾਸੀਆਂ ਹਰਦੀਪ ਸਿੰਘ, ਸਿਕੰਦਰ ਸਿੰਘ, ਪਾਲਾ ਸਿੰਘ, ਸੁਖਦੇਵ ਸਿੰਘ, ਕਿ੍ਸ਼ਨ ਸਿੰਘ, ਜਸਪਾਲ ਸਿੰਘ, ਬੂਟਾ ਸਿੰਘ ਦਰਜੀ, ਜਸ਼ਨਦੀਪ ਸਿੰਘ, ਬੂਟਾ ਸਿੰਘ, ਮਸਤਾਨ ਸਿੰਘ, ਮਨਜੀਤ ਕੌਰ, ਗੁਰਵਿੰਦਰ ਸਿੰਘ, ਕਿਰਨਦੀਪ ਕੌਰ, ਹਰਪ੍ਰੀਤ ਸਿੰਘ, ਹਰਵੀਰ ਕੌਰ, ਬੁੱਧ ਰਾਮ ਸਿੰਘ, ਲਵਪ੍ਰੀਤ ਕੌਰ, ਰੇਣੂ ਦੇਵੀ, ਕਰਮਚੰਦ, ਕਰਮਜੀਤ ਕੌਰ, ਚੂਹੜ ਸਿੰਘ, ਵੀਰਪਾਲ ਕੌਰ, ਫੂਲਾ ਸਿੰਘ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਨਿਰਭੈ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਦੇ ਪੰਚਾਇਤ ਘਰ ਜੋ ਕਿ ਰਿਹਾਇਸ਼ੀ ਖੇਤਰ ਦੇ ਨੇੜੇ ਇਕ ਕੂੜੇ ਦਾ ਡੰਪ ਬਣਾਇਆ ਜਾ ਰਿਹਾ ਹੈ, ਜਿੱਥੇ ਸਾਰੇ ਪਿੰਡ ਦਾ ਕੂੜਾ-ਕਰਕਟ ਇਕੱਠਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਬਾਰੇ ਪੰਚਾਇਤ ਵਲੋਂ ਕਿਸੇ ਵੀ ਨੇੜਲੇ ਘਰ ਦੀ ਸਹਿਮਤੀ ਨਹੀਂ ਲਈ ਗਈ ਅਤੇ ਹੁਣ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਥੇ ਕੂੜੇ ਦਾ ਡੰਪ ਬਣਾਇਆ ਜਾ ਰਿਹਾ ਹੈ, ਤਾਂ ਉਨ੍ਹਾਂ ਪੰਚਾਇਤ ਨੂੰ ਮਿਲ ਕੇ ਡੰਪ ਇੱਥੇ ਨਾ ਬਣਾਉਣ ਦੀ ਮੰਗ ਰੱਖੀ ਹੈ, ਪਰ ਪੰਚਾਇਤ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣ ਰਹੀ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਕੂੜੇ ਦਾ ਡੰਪ ਬਣੇਗਾ, ਤਾਂ ਨੇੜੇ ਘਰਾਂ ਨੂੰ ਇਸ ਕੂੜੇ ਕਰਕਟ ਵਿਚੋਂ ਉਤਪੰਨ ਹੋਈ ਬਦਬੂ ਆਉਂਦੀ ਰਹੇਗੀ, ਜਿਸ ਕਾਰਨ ਉਨ੍ਹਾਂ ਨੂੰ ਰੋਟੀ ਖਾਣੀ ਵੀ ਦੁੱਭਰ ਹੋ ਜਾਵੇਗੀ | ਇਸ ਤੋਂ ਇਲਾਵਾ ਨਾਲ ਹੀ ਆਂਗਣਵਾੜੀ ਸੈਂਟਰ ਬਣਿਆ ਹੋਇਆ ਹੈ | ਜਿੱਥੇ ਛੋਟੇ-ਛੋਟੇ ਬੱਚੇ ਆਉਂਦੇ ਹਨ, ਜੇਕਰ ਇਥੇ ਡੰਪ ਬਣਦਾ ਹੈ ਤਾਂ ਇਸ ਕੂੜੇ ਕਰਕਟ 'ਤੇ ਜਮ੍ਹਾਂ ਹੋਏ ਮੱੱਛਰ ਤੇ ਜ਼ਹਿਰੀਲੇ ਜੀਵਾਂ ਕਾਰਨ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਡੰਪ ਪਿੰਡ ਤੋਂ ਬਾਹਰ ਪੰਚਾਇਤੀ ਜ਼ਮੀਨ 'ਤੇ ਬਣਾਇਆ ਜਾਵੇ | ਉਧਰ ਜਦੋਂ ਇਸ ਸੰਬੰਧੀ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ 'ਚ ਲਿਆ ਕੇ ਹੱਲ ਕਰਵਾਇਆ ਜਾਵੇਗਾ | ਉਧਰ ਜਦੋਂ ਇਸ ਸੰਬੰਧੀ ਬੀ.ਡੀ.ਪੀ.ਓ. ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸੋਲਰ ਵੇਸਟਜ਼ ਪਿੰਡ 'ਚ ਕਿਸ ਜਗ੍ਹਾ ਬਣ ਰਿਹਾ ਹੈ, ਇਸ ਦਾ ਉਹ ਪਤਾ ਕਰਵਾਉਣਗੇ ਅਤੇ ਜੇਕਰ ਇਸ ਡੰਪ ਨਾਲ ਕਿਸੇ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਇਸ ਦਾ ਹੱਲ ਕਰਵਾਉਣਗੇ |
ਪਿਛਲੀ ਖ਼ਬਰ ਚੋਰੀ ਦੀਆਂ ਵੱਖ-ਵੱਖ ਵਾਰਦਾਤਾਂ 'ਚ 3 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਮੈਨੇਜਮੈਂਟ ਤੇ ਸਰਕਾਰ ਵਿਰੁੱਧ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।