ਚੋਰੀ ਦੀਆਂ ਵੱਖ-ਵੱਖ ਵਾਰਦਾਤਾਂ 'ਚ 3 ਦੋਸ਼ੀ ਗਿ੍ਫ਼ਤਾਰ
ਅਜੀਤ ਡੈਸਕ
18-02-2026
ਗਿੱਦੜਬਾਹਾ, 17 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਪੁਲਿਸ ਵਲੋਂ ਚੋਰੀ ਦੀਆਂ ਹੋਈਆਂ ਵੱਖ-ਵੱਖ ਵਾਰਦਾਤਾਂ ਵਿਚ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਹਰਗੋਬਿੰਦ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਹਲਕੇ ਦੇ ਪਿੰਡਾਂ ਵਿਚ ਬਿਜਲੀ ਦੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਤੇ ਮੋਟਰਾਂ ਵਿਚੋਂ ਤਾਂਬਾ ਚੋਰੀ ਹੋ ਜਾਣ ਦੀ ਸ਼ਿਕਾਇਤਾਂ ਮਿਲੀਆਂ ਸਨ, ਜਿਸ 'ਤੇ ਪੁਲਿਸ ਵਲੋਂ ਕਰਵਾਈ ਕਰਦਿਆਂ ਸੁਖਦੀਪ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਪਿੰਡ ਹੁਸਨਰ ਨੂੰ ਕਾਬੂ ਕਰ ਲਿਆ ਹੈ, ਜਿਸ ਨੇ ਕਬੂਲ ਕੀਤਾ ਕਿ ਉਸ ਨੇ ਹੀ ਬਿਜਲੀ ਦੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਤੇ ਮੋਟਰਾਂ ਵਿਚੋਂ ਤਾਂਬਾ ਚੋਰੀ ਕੀਤਾ ਹੈ ਅਤੇ ਉਸ ਨੇ ਉਕਤ ਸਾਮਾਨ ਗਿੱਦੜਬਾਹਾ ਵਿਖੇ ਮਹਾਂਵੀਰ ਪ੍ਰਸ਼ਾਦ ਪੁੱਤਰ ਦੇਵੀ ਦਿਆਲ ਵਾਸੀ ਤਿਲਕ ਨਗਰ ਨੂੰ ਵੇਚਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਮੁਖ਼ਬਰ ਦੀ ਇਤਲਾਹ 'ਤੇ ਅਰਸ਼ਦੀਪ ਸਿੰਘ ਪੁੱਤਰ ਕਿ੍ਸ਼ਨ ਸਿੰਘ ਵਾਸੀ ਥੇੜ੍ਹੀ ਨੂੰ ੂ ਗਿ੍ਫ਼ਤਾਰ ਕੀਤਾ ਹੈ, ਜਿਸ ਪਾਸੋਂ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |