31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਿਜਲੀ ਮੋਟਰਾਂ ਤੇ ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਕੀਮਤੀ ਸਾਮਾਨ ਚੋਰੀ ਦੀਆਂ ਘਟਨਾਵਾਂ 'ਚ ਵਾਧਾ

ਅਜੀਤ ਡੈਸਕ 20-02-2026

• ਪਿੰਡ ਥਾਂਦੇਵਾਲਾ ਵਿਚ 4 ਟਰਾਂਸਫ਼ਾਰਮਰ ਅਤੇ ਸੰਗਰਾਣਾ ਵਿਚ 5 ਮੋਟਰਾਂ ਦਾ ਤਾਂਬਾ ਚੋਰੀ
ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਇਸ ਇਲਾਕੇ ਵਿਚ ਚੋਰਾਂ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਬਿਜਲੀ ਟਰਾਂਸਫ਼ਾਰਮਰਾਂ ਤੇ ਮੋਟਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਚੋਰੀ ਦੀਆਂ ਘਟਨਾਵਾਂ ਦਿਨੋਂ-ਦਿਨ ਵਧ ਰਹੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਚੋਰ ਗਿਰੋਹ ਨੂੰ ਨੱਥ ਪਾਉਣ ਵਿਚ ਨਾਕਾਮ ਸਾਬਤ ਹੋ ਰਿਹਾ ਹੈ | ਲਗਾਤਾਰ ਹੋ ਰਹੀਆਂ ਘਟਨਾਵਾਂ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਪਿੰਡ ਥਾਂਦੇਵਾਲਾ ਵਿਖੇ ਬੀਤੀ ਰਾਤ ਚਾਰ ਬਿਜਲੀ ਟਰਾਂਸਫ਼ਾਰਮਰਾਂ ਦਾ ਤਾਂਬਾ, ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਚੋਰ ਲਏ ਗਏ ਅਤੇ ਖ਼ਾਲੀ ਖੋਲ੍ਹ ਛੱਡ ਗਏ | ਕਿਸਾਨ ਜਤਿੰਦਰ ਸਿੰਘ ਪਿੰਦੀ ਬਰਾੜ, ਚਰਨਜੀਤ ਸਿੰਘ, ਜਤਿੰਦਰ ਸਿੰਘ, ਸਵਰਨਜੀਤ ਸਿੰਘ ਤੇ ਸਤਨਾਮ ਸਿੰਘ ਰਾਜਾ ਨੇ ਦੱਸਿਆ ਕਿ ਰਾਤ ਸਮੇਂ ਚੋਰਾਂ ਨੇ ਕਿਸਾਨਾਂ ਦੇ ਖੇਤਾਂ ਵਿਚ ਹੱਲਾ ਬੋਲ ਕੇ ਚਾਰ ਟਰਾਂਸਫ਼ਾਰਮਰਾਂ ਦਾ ਤਾਂਬਾ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕੀਤਾ | ਇਸ ਤਰ੍ਹਾਂ ਹੀ ਪਿੰਡ ਸੰਗਰਾਣਾ ਵਿਖੇ ਪਾਲ ਸਿੰਘ, ਸਹਿਜ ਸਿੰਘ, ਕੁਲਵਿੰਦਰ ਸਿੰਘ ਤੇ ਮੇਜਰ ਸਿੰਘ ਨੇ ਦੱਸਿਆ ਕਿ ਖੇਤਾਂ ਵਿਚ ਚੋਰਾਂ ਨੇ ਬਿਜਲੀ ਮੋਟਰਾਂ ਦਾ ਤਾਂਬਾ ਚੋਰੀ ਕੀਤਾ | ਇਸ ਤਰ੍ਹਾਂ ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿਚ ਅਸਫ਼ਲ ਪ੍ਰਤੀਤ ਹੋ ਰਿਹਾ ਹੈ | ਕਿਸਾਨਾਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ ਅਤੇ ਚੋਰ ਗਿਰੋਹ ਕਾਬੂ ਕੀਤੇ ਜਾਣ | ਇਸ ਤੋਂ ਇਲਾਵਾ ਜਿਸ ਜਗ੍ਹਾ 'ਤੇ ਸਾਮਾਨ ਵਿਕਦਾ ਹੈ, ਉਸ ਸੰਬੰਧੀ ਪੂਰੀ ਪੜਤਾਲ ਕਰਕੇ ਕੀਤੀਆਂ ਜਾ ਰਹੀਆਂ ਚੋਰੀਆਂ ਦਾ ਪਰਦਾਫ਼ਾਸ਼ ਕੀਤਾ ਜਾਵੇ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਮਾਈਨਰ ਦੀ ਬੰਦੀ ਨੂੰ ਲੈ ਕੇ ਸ਼ਹਿਰੀ ਵਾਸੀ ਤੇ ਕਿਸਾਨ ਪ੍ਰੇਸ਼ਾਨ-ਫ਼ੱਤਣਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।