ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਦੁਆਰਾ ਪਿੰਡ ਉਦੇਕਰਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ. ਸੁਨੀਲ ਬਾਂਸਲ (ਸਟੇਟ ਐਵਾਰਡੀ) ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਨਰੇਸ਼ ਪਰੂਥੀ ਚੇਅਰਮੈਨ ਸਮਾਜ ਸੇਵੀ ਸੰਸਥਾਵਾਂ ਸ੍ਰੀ ਮੁਕਤਸਰ ਸਾਹਿਬ ਪੁੱਜੇ | ਇਸ ਮੌਕੇ 30 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਸੰਕਲਪ ਸੁਸਾਇਟੀ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਖੇਡ ਮੇਲਿਆਂ ਦੌਰਾਨ ਵੱਧ ਤੋਂ ਵੱਧ ਖ਼ੂਨਦਾਨ ਕੈਂਪ ਲਗਾਉਣ ਦੀ ਅਪੀਲ ਕੀਤੀ | ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਡਾ. ਨਰੇਸ਼ ਪਰੂਥੀ ਨੇ ਦੱਸਿਆ ਕਿ ਸੰਕਲਪ ਸੁਸਾਇਟੀ ਸਾਲ 2016 ਤੋਂ ਮੇਲਾ ਮਾਘੀ ਮੌਕੇ ਖ਼ੂਨਦਾਨ ਕੈਂਪ ਲਗਾਉਣ ਦੀ ਪਿਰਤ ਪਾਉਣ ਵਾਲੀ ਸੰਸਥਾ ਹੈ | ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਮਹਿਮਾਨਾਂ ਤੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਜਨਰਲ ਸਕੱਤਰ ਸਤਵਿੰਦਰ ਸਿੰਘ ਬਰਾੜ ਨੇ ਦੱਸਿਆ ਇਸ ਖ਼ੂਨਦਾਨ ਕੈਂਪ ਨੂੰ ਸਿਰੇ ਚਾੜ੍ਹਨ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਸੱਚਦੇਵਾ, ਬਲੱਡ ਬੈਂਕ ਇੰਚਾਰਜ ਡਾ. ਅਮਨਿੰਦਰ ਸਿੰਘ, ਗਗਨ ਗਾਰਮੈਂਟਸ, ਟੂਰਨਾਮੈਂਟ ਕਮੇਟੀ ਤੇ ਖ਼ੂਨਦਾਨੀ ਵੀਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਸ਼ਮਸ਼ੇਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਭੁੱਲਰ, ਭਵਕੀਰਤ ਸਿੰਘ ਸੰਧੂ, ਅਰਸ਼ ਬਰਾੜ, ਪਿੰਦਾ ਬਰਾੜ, ਸੁਮੀਤ ਸਿੰਘ, ਡਾ. ਆਸਥਾ ਨਰੂਲਾ, ਹਰਦੀਪ ਸਿੰਘ ਐੱਮ.ਐੱਲ.ਟੀ., ਰਮਨਦੀਪ ਸਿੰਘ ਵਾਰਡ ਅਟੈਂਡੈਂਟ, ਗੁਰਵੀਰ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ ਬਿੱਟੂ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਵਿੱਕੀ ਬਰਾੜ, ਟੂਰਨਾਮੈਂਟ ਕਮੇਟੀ ਦੇ ਮੈਂਬਰ ਅਤੇ ਟੀਮ ਸੰਕਲਪ ਹਾਜ਼ਰ ਸਨ |