30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

ਅਜੀਤ ਡੈਸਕ 20-02-2026
ਲੰਬੀ, 19 ਫ਼ਰਵਰੀ (ਮੇਵਾ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਲੰਬੀ ਵਲੋਂ ਜਿਊਦ ਸਮੇਤ ਸਮੁੱਚੇ ਪੰਜਾਬ ਦੇ ਕਾਸ਼ਤਕਾਰ ਕਿਸਾਨਾਂ ਨੂੰ ਜ਼ਮੀਨਾਂ ਦੀ ਮਾਲਕੀ ਤੇ ਲੋਕਾਂ ਦੇ ਹੱਕੀ ਮੰਗਾਂ ਲਈ ਸੰਘਰਸ਼ ਕਰਨ ਦਾ ਕਾਨੂੰਨੀ ਹੱਕ ਬਹਾਲ ਕਰਨ, ਸ਼ਗਨਦੀਪ ਸਿੰਘ ਜਿਊਦ, ਬਲਦੇਵ ਸਿੰਘ ਚਾਉਕੇ ਸਮੇਤ ਸਭਨਾਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਲੋਕਾਂ ਨੂੰ ਜੇਲ੍ਹਾਂ ਤੋਂ ਬਿਨਾਂ ਸ਼ਰਤ ਰਿਹਾਠ ਕਰਨ ਅਤੇ ਕੇਂਦਰ ਸਰਕਾਰ ਵਲੋਂ ਆਮ ਲੋਕਾਂ ਦਾ ਰੁਜ਼ਗਾਰ ਖੋਹ ਕੇ ਮੌਤ ਦੇ ਮੂੰਹ ਧੱਕਣ ਵਾਲੀਆਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਸੰਬੰਧੀ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਸਬ ਤਹਿਸੀਲ ਲੰਬੀ ਵਿਖੇ ਹਰਜੀਤ ਸਿੰਘ ਏ.ਐੱਸ.ਐੱਮ. ਫਰਦ ਕੇਂਦਰ ਲੰਬੀ ਅਤੇ ਪਰਮਿੰਦਰ ਸਿੰਘ ਪਟਵਾਰੀ ਨੂੰ ਸੌਂਪਿਆ ਗਿਆ | ਮੰਗ ਪੱਤਰ ਵਿਚ ਕਿਹਾ ਕਿ ਪੰਜਾਬ ਦੇ ਆਮ ਕਿਰਤੀ ਲੋਕਾਂ ਨੂੰ ਸਸਤੀਆਂ ਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਾਲੇ ਪੇਂਡੂ ਡਾਕਟਰਾਂ ਨੂੰ ਕੰਮ ਕਰਨ ਦਾ ਕਾਨੂੰਨੀ ਹੱਕ ਬਹਾਲ ਕਰਨ ਜੂਨੀਅਰ ਡਾਕਟਰਾਂ ਵਜੋਂ ਮਾਨਤਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਲਿਆਦੀ ਸੀ, ਪਰ ਜਿਸ ਤਰ੍ਹਾਂ ਪਿੰਡ ਜਿਊਦ ਵਿਚ ਸ਼ਾਂਤਮਈ ਹੱਕ ਮੰਗਦੇ ਲੋਕਾਂ 'ਤੇ ਪੁਲਿਸ ਜਬਰ ਹੋਇਆ ਹੈ ਅਤੇ ਆਏ ਦਿਨ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਇਸ ਨਾਲ ਆਮ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਕਿਹਾਕਿ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ |
ਪਿਛਲੀ ਖ਼ਬਰ ਸਵਾਮੀ ਤੁਰੀਆ ਨੰਦ ਸਤਿਸੰਗ ਸੇਵਾ ਆਸ਼ਰਮ ਵਿਖੇ ਸਾਲਾਨਾ ਸਮਾਗਮ 21 ਅਤੇ 22 ਨੂੰ ਅਗਲੀ ਖ਼ਬਰ ਬ੍ਰਹਮਾਕੁਮਾਰੀ ਆਸ਼ਰਮ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।