30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਹਿਲਾ ਹਾਟ ਤੇ ਟਰੇਡ ਮੇਲਾ 23 ਤੋਂ

ਅਜੀਤ ਡੈਸਕ 20-02-2026
ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ (ਉਦਯੋਗ ਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸ੍ਰੀ ਮੁਕਤਸਰ ਸਹਿਬ ਵਲੋਂ ਅਭਿਜੀਤ ਕਪਲਿਸ਼ ਡਿਪਟੀ ਕਮਸ਼ਿਨਰ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ. ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਹਿਲਾ ਉਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਲਘੂ ਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਜ਼ਿਲ੍ਹਾ ਪੱਧਰੀ ਮਹਿਲਾ ਹਾਟ ਅਤੇ ਟਰੇਡ ਮੇਲਾ 'ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉਦਮੀਆਂ ਦਾ ਸਸ਼ਕਤੀਕਰਨ' ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਮਹਿਲਾ ਹਾਟ ਅਤੇ ਟਰੇਡ ਮੇਲਾ 23 ਤੋਂ 25 ਫ਼ਰਵਰੀ ਨੂੰ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ ਮੇਲੇ ਵਿਚ ਮਹਿਲਾ ਉਦਮੀਆਂ, ਸਵੈ ਸਹਾਇਤਾ ਸਮੂਹਾਂ ਤੇ ਐੱਮ.ਐੱਸ.ਐੱਮ.ਈ. ਯੂਨਿਟਾਂ ਵਲੋਂ ਤਿਆਰ ਕੀਤੇ ਉਤਪਾਦਾਂ ਲਈ ਵੱਖ-ਵੱਖ ਸਟਾਲਾਂ ਦੀ ਵਿਵਸਥਾ ਕੀਤੀ ਜਾਵੇਗੀ | ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਉਮੀਆਂ ਦੇ ਰਾਤ ਨੂੰ ਰਹਿਣ ਦੀ ਵਿਵਸਥਾ ਉਚੇਚੇ ਤੌਰ 'ਤੇ ਕੀਤੀ ਜਾਵੇਗੀ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਦੀਪ ਸਿੰਘ ਗਿੱਲ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੇਲੇ ਦਾ ਉਦਘਾਟਨ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਵਲੋਂ 23 ਫ਼ਰਵਰੀ ਨੂੰ ਸਵੇਰ 11 ਵਜੇ ਕੀਤਾ ਜਾਵੇਗਾ | ਮੇਲੇ ਵਿਚ ਪਹੁੰਚਣ ਵਾਲੇ ਲੋਕਾਂ ਦੇ ਮਨੋਰੰਜਨ ਲਈ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਜਿਸ ਵਿਚ ਗਿੱਧਾ, ਭੰਗੜਾ, ਗੀਤ-ਸੰਗੀਤ, ਕਵਿਸ਼ਰੀ, ਨਾਟਕ ਆਦਿ ਪੇਸ਼ ਕੀਤੇ ਜਾਣਗੇ | ਇਸ ਦੌਰਾਨ ਪ੍ਰਸਿੱਧ ਲੋਕ ਗਾਇਕ ਗੁਰਮਾਨ ਭੁੱਲਰ ਅਤੇ ਹਰਸ਼ ਵਿੱਜ ਆਪਣੀ ਪੇਸ਼ਕਾਰੀ ਕਰਨਗੇ | ਉਨ੍ਹਾਂ ਕਿਹਾ ਕਿ ਇਹ ਮੇਲਾ ਸਥਾਨਕ ਮਹਿਲਾ ਉਦਯੋਗਪਤੀਆਂ ਤੇ ਐੱਮ.ਐੱਸ.ਐੱਮ.ਈਜ਼. ਲਈ ਆਪਣੇ ਉਤਪਾਦਾਂ ਦੀ ਵਿਕਰੀ ਅਤੇ ਨਵੇਂ ਵਪਾਰਕ ਮੌਕੇ ਪ੍ਰਦਾਨ ਕਰਨ ਲਈ ਇਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਥਾਨਕ ਮਹਿਲਾ ਉਦਮੀਆਂ ਤੇ ਐੱਮ.ਐੱਸ.ਐੱਮ.ਈਜ਼. ਨੂੰ ਆਪਣੇ ਉਤਪਾਦਾਂ ਦੀ ਸਟਾਲ ਲਗਾਉਣ ਲਈ ਵਧ-ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਗਿਆ |

ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਵਿਚ 386 ਲੋਕਾਂ ਨੇ ਕਰਵਾਈ ਮੈਡੀਕਲ ਅਤੇ ਕੈਂਸਰ ਜਾਂਚ • ਗੁਰਚਰਨ ਸਿੰਘ ਸਿੱਧੂ ਦੀ ਯਾਦ 'ਚ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਖੇਤਰ 'ਚ ਕਿਸਾਨਾਂ ਦੇ ਖੇਤਾਂ ਵਿਚੋਂ 5 ਟਰਾਂਸਫ਼ਾਰਮਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।