29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੁਲਿਸ ਨੇ ਗੁੰਮ ਹੋਏ ਮੋਬਾਈਲ ਫ਼ੋਨ ਮਾਲਕਾਂ ਨੂੰ ਵਾਪਸ ਸੌਂਪੇ

ਅਜੀਤ ਡੈਸਕ 20-02-2026
ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਵਲੋਂ ਜਿੱਥੇ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖ਼ਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਲੋਕਾਂ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ | ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ ਲੋਕਾਂ ਦੇ ਗੁੰਮ ਹੋਏ ਕਰੀਬ 150 ਮੋਬਾਇਲ ਫ਼ੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਮੁਖੀ ਦੀ ਨਿਗਰਾਨੀ ਹੇਠ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਵਲੋਂ ਮਾਲਕਾਂ ਨੂੰ ਸੌਂਪੇ ਗਏ | ਇਸ ਮੌਕੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ), ਐੱਸ.ਆਈ. ਰਜਨੀ ਬਾਲਾ ਇੰਚਾਰਜ ਟੈਕਨੀਕਲ ਸੈੱਲ, ਉਨ੍ਹਾਂ ਦੀ ਟੀਮ ਹਾਜ਼ਰ ਸੀ | ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜ਼ਿਲ੍ਹਾ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ | ਇਨ੍ਹਾਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵਲੋਂ ਇਨ੍ਹਾਂ ਗੁੰਮ ਹੋਏ ਮੋਬਾਇਲ ਫ਼ੋਨਾਂ ਨੂੰ ਸੀ.ਈ.ਆਈ.ਆਰ. ਪੋਰਟਲ 'ਤੇ ਟਰੇਸਿੰਗ ਉਤੇ ਲਗਾਇਆ ਗਿਆ ਸੀ, ਜਿਸ 'ਤੇ 150 ਮੋਬਾਇਲ ਫ਼ੋਨ ਚੱਲਦੇ ਪਾਏ ਗਏ | ਇਹ ਮੋਬਾਇਲ ਫ਼ੋਨ ਟੈਕਨੀਕਲ ਟੀਮ ਵਲੋਂ ਟਰੇਸ ਕਰਕੇ ਅੱਜ ਮੋਬਾਈਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਸੌਂਪੇ ਗਏ | ਉਨ੍ਹਾਂ ਦੱਸਿਆ ਕਿ 1 ਜਨਵਰੀ 2022 ਤੋਂ ਹੁਣ ਤੱਕ ਤਕਰੀਬਨ 1560 ਦੇ ਕਰੀਬ ਮੋਬਾਇਲ ਫ਼ੋਨਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨ੍ਹਾਂ ਦੀ ਕੀਮਤ ਲਗਪਗ 2 ਕਰੋੜ 63 ਲੱਖ ਰੁਪਏ ਬਣਦੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਡਿੱਗਾ ਹੋਇਆ ਮਿਲਦਾ ਹੈ, ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾਂ ਕਰਵਾਇਆ ਜਾਵੇ | ਇਸ ਮੌਕੇ ਮੋਬਾਇਲ ਦੇ ਮਾਲਕਾਂ ਵਲੋਂ ਐੱਸ.ਐੱਸ.ਪੀ. ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ
ਪਿਛਲੀ ਖ਼ਬਰ ਵਿਧਾਇਕ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਲਈ ਛੇਵੀਂ ਬੱਸ ਰਵਾਨਾ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।