29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਰਕਾਰੀ ਕਾਲਜ ਵਿਖੇ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ

ਅਜੀਤ ਡੈਸਕ 28-02-2026
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਦੀ ਅਗਵਾਈ ਤੇ ਵਾਈਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਰੈੱਡ ਰਿਬਨ ਕਲੱਬ ਵਲੋਂ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ | ਇਹ ਮੁਕਾਬਲਾ ਐੱਚ. ਆਈ. ਵੀ./ਏਡਜ਼ ਤੇ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਬਚਾਅ ਵਿਸ਼ਿਆਂ 'ਤੇ ਕਰਵਾਇਆ | ਇਸ ਮੌਕੇ ਪ੍ਰੋ. ਰਜਿੰਦਰ ਕੁਮਾਰ (ਬੌਟਨੀ ਵਿਭਾਗ), ਪ੍ਰੋ. ਦਮਨਪ੍ਰੀਤ ਸਿੱਧੂ (ਕਾਮਰਸ ਵਿਭਾਗ) ਤੇ ਪ੍ਰੋ. ਵੀਰਪਾਲ ਕੌਰ (ਪੰਜਾਬੀ ਵਿਭਾਗ) ਨੇ ਜੱਜਾਂ ਦੀ ਭੂਮਿਕਾ ਨਿਭਾਈ | ਇਸ ਕਵਿਤਾ ਉਚਾਰਣ ਮੁਕਾਬਲੇ 'ਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ, ਜਿਸ 'ਚੋਂ ਗੁਰਜੀਤ ਸਿੰਘ (ਬੀ. ਏ. ਭਾਗ ਤੀਜਾ) ਨੇ ਪਹਿਲਾ, ਇੰਦਰਜੀਤ ਸਿੰਘ (ਬੀ. ਏ. ਭਾਗ ਦੂਜਾ) ਨੇ ਦੂਜਾ ਤੇ ਕਿ੍ਸ਼ਨ ਕੁਮਾਰ (ਬੀ. ਏ. ਭਾਗ ਤੀਜਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਮੰਜੂ ਕਪੂਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰੈੱਡ ਰਿਬਨ ਕਲੱਬ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਪ੍ਰੋ. ਪੁਨੀਤ (ਕਨਵੀਨਰ), ਪ੍ਰੋ. ਪੂਜਾ ਵੈਦ ਤੇ ਪ੍ਰੋ. ਮੀਨੂ ਜਿੰਦਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੈਕਰਡ ਹਾਰਟ ਕਿੰਡਰਗਾਰਟਨ ਸਕੂਲ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਨਗਰ ਕੌਂਸਲ ਫ਼ਾਜ਼ਿਲਕਾ ਦੀ ਮੀਟਿੰਗ, ਸ਼ਹਿਰ ਦੇ ਵਿਕਾਸ ਲਈ ਸਾਰੇ ਮਤੇ ਸਰਬਸੰਮਤੀ ਨਾਲ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।