29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਭਾਜਪਾ ਯੁਵਾ ਮੋਰਚਾ ਨੇ ਰਾਜਾ ਵੜਿੰਗ ਦੇ ਘਰ ਅੱਗੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

ਅਜੀਤ ਡੈਸਕ 28-02-2026
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਹਨੀ ਕਾਉਣੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗ੍ਰਹਿ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਬੋਲਦਿਆਂ ਯੁਵਾ ਆਗੂ ਅਨੁਰਾਗ ਸ਼ਰਮਾ ਐਡਵੋਕੇਟ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਏ.ਆਈ. ਇੰਪੈਕਟ ਸਿਖ਼ਰ ਸੰਮੇਲਨ ਦੌਰਾਨ ਹੰਗਾਮਾ ਕਰਕੇ ਭਾਰਤ ਦੀ ਅੰਤਰਰਾਸ਼ਟਰੀ ਪੱਧਰ 'ਤੇ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਹ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਅਜਿਹਾ ਕਰਨਾ ਸ਼ੋਭਾ ਨਹੀਂ ਦਿੰਦਾ | ਜ਼ਿਲ੍ਹਾ ਪ੍ਰਧਾਨ ਹਨੀ ਕਾਉਣੀ ਨੇ ਵੀ ਯੂਥ ਕਾਂਗਰਸ ਆਗੂਆਂ ਵਲੋਂ ਉਸ ਮੌਕੇ ਪ੍ਰਧਾਨ ਮੰਤਰੀ ਖ਼ਿਲਾਫ਼ ਭੱਦੇ ਸ਼ਬਦ ਬੋਲਣ ਦੀ ਸਖ਼ਤ ਨਿਖੇਧੀ ਕੀਤੀ | ਇਸ ਰੋਸ ਵਜੋਂ ਭਾਜਪਾ ਯੁਵਾ ਮੋਰਚਾ ਵਲੋਂ ਕਾਂਗਰਸ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਰਜਿੰਦਰ ਕੁਮਾਰ, ਭੰਵਰ ਲਾਲ ਸ਼ਰਮਾ, ਮਮਤਾ ਸ਼ੁਕਲਾ, ਯੁਵਾ ਆਗੂ ਵਿਸ਼ੂ ਚੌਧਰੀ, ਵਿਕਾਸ ਸ਼ੁਕਲਾ, ਗੌਤਮ ਖੰਨਾ, ਗੁਰਪ੍ਰੀਤ ਸਿੰਘ, ਰਣਜੀਤ ਬਰਾੜ, ਅਕਾਸ਼ਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਲੋਟ ਵਿਚ ਲਾਵਾਰਸ ਕੁੱਤਿਆਂ ਦਾ ਕਹਿਰ ਜਾਰੀ •ਮਾਂ-ਧੀ ਨੂੰ ਬਣਾਇਆ ਨਿਸ਼ਾਨਾ, ਪ੍ਰਸ਼ਾਸਨ ਖ਼ਾਮੋਸ਼ ਅਗਲੀ ਖ਼ਬਰ ਤੇਜ਼ ਰਫਤਾਰ ਟਰੱਕ ਨੇ 2 ਵਿਅਕਤੀ ਦਰੜੇ, ਇਕ ਦੀ ਮੌਤ •ਟਰੱਕ ਵਿਅਕਤੀ ਨੂੰ ਦੂਰ ਘਸੀੜ ਕੇ ਲੈ ਗਿਆ, ਅਣਪਛਾਤੇ ਟਰੱਕ ਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।