ਜੈਤੋ, 28 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਵਲੋਂ ਮੋਗਾ ਵਿਖੇ ਹੋਣ ਜਾ ਰਹੀ ਭਾਜਪਾ ਦੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਨਾਮਦੇਵ ਭਵਨ (ਬਠਿੰਡਾ ਰੋਡ) ਜੈਤੋ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਰੈਲੀ ਦੇ ਇੰਚਾਰਜ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਗੋਰਵ ਕੱਕੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਗਮੀਤ ਸਿੰਘ ਬਰਾੜ ਨੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਗਾ ਰੈਲੀ ਪਾਰਟੀ ਦੀ ਤਾਕਤ ਅਤੇ ਏਕਤਾ ਦਾ ਪ੍ਰਤੀਕ ਹੋਵੇਗੀ ਅਤੇ ਹਰ ਵਰਕਰ ਨੂੰ ਇਸਦੀ ਸਫ਼ਲਤਾ ਲਈ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ | ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਦੇ ਸਰਕਲ ਪ੍ਰਧਾਨ, ਸਰਕਲ ਟੀਮਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਚੁੱਕੇ ਉਮੀਦਵਾਰ, ਸਟੇਟ ਅਤੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰ ਅਤੇ ਸੀਨੀਅਰ ਵਰਕਰਾਂ ਨੂੰ ਰੈਲੀ ਲਈ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਹਲਕਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਨੌਜਵਾਨ ਆਗੂ ਡਾ. ਰਮਨਦੀਪ ਸਿੰਘ, ਸਰਕਲ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ, ਰਾਮ ਰਤਨ ਜਿੰਦਲ, ਜਤਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਜਨਰਲ ਸਕੱਤਰ ਅਭੀ ਮਿੱਤਲ, ਮਨਜੀਤ ਸਿੰਘ ਢਿੱਲਵਾਂ, ਵਿਜੇ ਕੁਮਾਰ, ਲਖਵਿੰਦਰ ਸਿੰਘ ਪਿੰਦਾ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਫ਼ੱਗੂ ਰਾਮੇਆਣਾ, ਡਾ. ਬਲਵਿੰਦਰ ਸਿੰਘ, ਜਸਪਾਲ ਸਿੰਘ ਪੰਜਗਰਾਈਾ, ਡਾ. ਕਸ਼ਮੀਰ ਸਿੰਘ, ਕਿਸ਼ਨ ਗੋਇਲ, ਮਹੇਸ਼ ਗਰਗ, ਕਰਤਾਰ ਸਿੰਘ ਸਿੱਖਾਂਵਾਲਾ, ਗੁਰਜੰਟ ਸ਼ਰਮਾ, ਸੰਦੀਪ ਸ਼ਰਮਾ, ਜਗਤਾਰ ਸਿੰਘ ਮੜਾਕ, ਕਿੱਕਰ ਸਿੰਘ, ਮੋਹਨ ਲਾਲ ਪਰਵਾਨਾ, ਬਲਵੰਤ ਸਿੰਘ ਸਰਾਂ, ਪਵਨ ਕੁਮਾਰ, ਜਸਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਰੋਮਾਣਾ, ਗੁਰਜੀਤ ਸਿੰਘ ਅਜਿੱਤਗਿੱਲ, ਲਖਵਿੰਦਰ ਸਿੰਘ ਸੋਨਾ, ਰੂਬੀ ਚੈਨਾ, ਰਣਬੀਰ ਸਿੰਘ ਸੇਵੇਵਾਲਾ ਆਦਿ ਹਾਜ਼ਰ ਸਨ |
ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਜੈਤੋ 'ਚ ਭਾਜਪਾ ਵਰਕਰਾਂ ਨਾਲ ਮੀਟਿੰਗ
ਅਜੀਤ ਡੈਸਕ
01-03-2026