02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲੀ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ-ਥਾਣਾ ਮੁਖੀ

ਅਜੀਤ ਡੈਸਕ 03-03-2026
ਗਿੱਦੜਬਾਹਾ, 2 ਮਾਰਚ (ਸ਼ਿਵਰਾਜ ਸਿੰਘ ਬਰਾੜ)-ਹੋਲੀ ਦੇ ਪਵਿੱਤਰ ਤਿਉਹਾਰ 'ਤੇ ਹੁਣ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਗਿੱਦੜਬਾਹਾ ਦੇ ਥਾਣਾ ਮੁਖੀ ਹਰਗੋਬਿੰਦ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੋਲੀ ਦਾ ਤਿਉਹਾਰ ਰੰਗਾਂ ਦਾ ਪਵਿੱਤਰ ਤਿਉਹਾਰ ਹੈ ਤੇ ਇਸ ਦਿਨ ਲੋਕ ਇਕ-ਦੂਜੇ 'ਤੇ ਰੰਗ ਪਾ ਕੇ ਆਪਣੀ ਖ਼ੁਸ਼ੀ ਜ਼ਾਹਿਰ ਕਰਦੇ ਹਨ | ਇਹ ਤਿਉਹਾਰ ਆਪਸੀ ਪ੍ਰੇਮ ਪਿਆਰ ਵਾਲਾ ਤਿਉਹਾਰ ਹੈ | ਉਨ੍ਹਾਂ ਕਿਹਾ ਕਿ ਦੇਖਣ 'ਚ ਅਕਸਰ ਹੀ ਆਉਂਦਾ ਹੈ ਕਿ ਕਈ ਹੁੱਲੜਬਾਜ਼ ਇਸ ਤਿਉਹਾਰ ਦੌਰਾਨ ਆਪਣੇ ਵਾਹਨਾਂ 'ਤੇ ਚੜ੍ਹ ਕੇ ਹੁੱਲੜਬਾਜ਼ੀ ਕਰਦੇ ਹਨ, ਜਿਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਵਿਸ਼ੇਸ਼ ਤੌਰ 'ਤੇ ਨਾਕੇਬੰਦੀ ਤੇ ਗਸ਼ਤ ਕੀਤੀ ਜਾਵੇਗੀ | ਜਿਹੜਾ ਵੀ ਕੋਈ ਸ਼ਰਾਰਤੀ ਅਨਸਰ ਹੁੱਲੜਬਾਜ਼ੀ ਕਰਦਾ ਦੇਖਿਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਸਿੱਖਵਾਲਾ ਕਾਲਜ ਵਿਖੇ ਮਾਤ ਭਾਸ਼ਾ ਸੰਬੰਧੀ ਲੈਕਚਰ ਕਰਵਾਇਆ ਅਗਲੀ ਖ਼ਬਰ ਹੋਲੀ ਦੇ ਤਿਉਹਾਰ ਦੀਆਂ ਬਾਜ਼ਾਰਾਂ 'ਚ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।