01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 03-03-2026
ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੱਚਾ ਰਸਤਾ ਪਿੰਡ ਕਲੇਰ ਤੋਂ ਪਿੰਡ ਢੁੱਡੀ ਨੂੰ ਜਾ ਰਹੇ ਸੀ ਤਾਂ ਅੱਗੇ ਆ ਰਹੇ ਸਤਨਾਮ ਸਿੰਘ ਉਰਫ਼ ਚੀਨੀ ਪੁੱਤਰ ਕੁਲਵੀਰ ਸਿੰਘ ਤੇ ਸੁਖਵੀਰ ਸਿੰਘ ਉਰਫ਼ ਸੁੱਖ ਪੁੱਤਰ ਬਲਜੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 30 ਪਾਬੰਦੀਸ਼ੁਦਾ ਨਸ਼ੇ ਦੀਆਂ ਚਿੱਟੇ ਰੰਗ ਦੀਆਂ ਖੁਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਡਾ. ਵਿਜੈ ਗਰਗ ਦਾ ਵੱਕਾਰੀ 'ਸੁਰਜੀਤ ਪਾਤਰ ਪੁਰਸਕਾਰ' ਨਾਲ ਸਨਮਾਨ ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਵਲੋਂ ਬਰਕੰਦੀ ਰੋਡ 'ਤੇ ਸਿਵਲ ਹਸਪਤਾਲ ਰੋਡ ਦਾ ਨਿਰਮਾਣ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।