01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ

ਅਜੀਤ ਡੈਸਕ 03-03-2026
ਮਲੋਟ, 2 ਮਾਰਚ (ਅਜਮੇਰ ਸਿੰਘ ਬਰਾੜ)-ਮਲੋਟ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਤਿੰਨ ਦਿਨਾਂ ਗੁਰਮਤਿ ਸਮਾਗਮ ਕੀਤਾ ਗਿਆ, ਜਿਸ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਭਰਵਾਂ ਸਹਿਯੋਗ ਦਿੱਤਾ ਗਿਆ | ਇਸ ਸਹਿਯੋਗ ਲਈ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮਲੋਟ ਦੇੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਸਨਮਾਨ ਵੀ ਕੀਤਾ | ਇਸ ਮੌਕੇ ਅਹੁਦੇਦਾਰ ਕੌਂਸਲਰ ਜਸਦੇਵ ਸਿੰਘ ਸੰਧੂ, ਹਰਪ੍ਰੀਤ ਸਿੰਘ ਸੰਧੂ, ਵਿਕਰਮਜੀਤ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਹਰਜੀਤ ਸਿੰਘ, ਸੁਰਜੀਤ ਸਿੰਘ ਸੰਧੂ ਨੇ ਕਿਹਾ ਕਿ ਆਪਣੇ ਰੁਝੇਂਵਿਆਂ ਦੇ ਬਾਵਜੂਦ ਡਾ. ਬਲਜੀਤ ਕੌਰ ਨੇ ਪਰਿਵਾਰ ਸਮੇਤ ਤਿੰਨੇ ਦਿਨ ਸਮਾਗਮਾਂ ਵਿਚ ਹਾਜ਼ਰੀ ਭਰੀ ਤੇ ਭਰਵਾਂ ਸਹਿਯੋਗ ਵੀ ਦਿੱਤਾ |
ਪਿਛਲੀ ਖ਼ਬਰ ਪੁਲਿਸ ਨੇ ਟਰੈਕਟਰ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਪੰਜਾਬ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।