01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲਿਕਾ ਪੂਜਨ ਕਰਵਾਇਆ

ਅਜੀਤ ਡੈਸਕ 03-03-2026
ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਹੋਲੀ ਦੇ ਤਿਉਹਾਰ ਦੇ ਸੰਬੰਧ 'ਚ ਸਥਾਨਕ ਪੁਰਾਣੀ ਸਬਜ਼ੀ ਮੰਡੀ ਵਿਖੇ ਹੋਲਿਕਾ ਪੂਜਨ ਕਰਵਾਇਆ ਗਿਆ | ਇਸ ਮੌਕੇ ਪੰਡਿਤ ਦੇਸ ਰਾਜ ਸ਼ਰਮਾ ਵਲੋਂ ਵਿਧੀਪੂਰਵਕ ਹੋਲੀਕਾ ਪੂਜਣ ਕਰਨ ਤੋਂ ਬਾਅਦ ਮੌਜੂਦ ਲੋਕਾਂ ਨੂੰ ਹੋਲੀ ਦੇ ਤਿਉਹਾਰ ਦੇ ਮਹੱਤਵ ਤੇ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਮੌਕੇ ਪੁੱਜੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਤੇ ਪ੍ਰਸ਼ਾਦ ਵੰਡਿਆ | ਇਸ ਦੌਰਾਨ ਸ਼ਹਿਰ ਵਾਸੀਆਂ ਨੇ ਇਕ-ਦੂਜੇ ਨੂੰ ਹੋਲੀ ਦੀ ਵਧਾਈ ਦਿੱਤੀ ਤੇ ਪਿਆਰ, ਭਾਈਚਾਰੇ ਤੇ ਏਕਤਾ ਦਾ ਸੰਦੇਸ਼ ਦਿੱਤਾ | ਹੋਲਿਕਾ ਪੂਜਣ ਨਾਲ ਹੀ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਮੁੰਜਾਲ ਬਿੰਟਾ ਅਰੋੜਾ, ਘਨਸ਼ਾਮ ਦਾਸ ਮਿੱਤਲ, ਸੁਰਿੰਦਰ ਬਾਂਸਲ ਛਿੰਦੀ, ਜੁਗਲ ਕਿਸ਼ੋਰ, ਸੰਜੀਵ ਸਿੰਗਲਾ ਸੁਮਨ, ਭਾਗਰੱਥ ਬਾਂਸਲ, ਰਾਜ ਕੁਮਾਰ, ਵਿਕਾਸ ਮਿੱਤਲ, ਪ੍ਰਵੀਨ ਪੋਨੀ, ਹਰੀ ਰਾਮ ਮਿੱਤਲ, ਭਗਵਾਨ ਦਾਸ ਭਾਨਾ ਅਤੇ ਸੰਜੂ ਗਰਗ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪਿੰਡ ਤਾਮਕੋਟ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪੁਲਿਸ ਨੇ ਟਰੈਕਟਰ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।