11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਦੇ ਘਰ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 04-03-2026
ਮਲੋਟ, 3 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਅੱਜ ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਉਨ੍ਹਾਂ ਦੀ ਗੈਰ ਮੌਜੂਦਗੀ 'ਚ ਦਫ਼ਤਰ ਇੰਚਾਰਜ ਨੂੰ ਰੋਸ ਪੱਤਰ ਸੌਂਪਿਆ ਗਿਆ | ਅਧਿਆਪਕ ਆਗੂਆਂ ਮਨੋਹਰ ਲਾਲ ਸ਼ਰਮਾ, ਬਲਦੇਵ ਸਿੰਘ ਸਾਹੀਵਾਲ, ਕੀਮਤ ਕੁਮਾਰ, ਸੁਰਿੰਦਰ ਸਿੰਘ ਗਿੱਲ, ਕੁਲਦੀਪ ਕੁਮਾਰ, ਰਵਿੰਦਰ ਸਿੰਘ ਗਿੱਦੜਬਾਹਾ, ਸੁਖਜੀਤ ਸਿੰਘ, ਅਮਿਤ ਕੁਮਾਰ, ਪਰਖਜੀਤ ਸਿੰਘ, ਵਿਕਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਐਨ.ਸੀ.ਟੀ.ਈ ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈਟ ਦੀ ਸ਼ਰਤ ਥੋਪ ਦਿੱਤੀ ਗਈ ਹੈ | ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਗੈਰ ਸੰਵਿਧਾਨਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ 'ਚ ਰਿਵਿਊ ਪਟੀਸ਼ਨ ਪਾਈ ਗਈ ਹੈ ਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ | ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਅੱਗੇ ਪਾਉਣ ਕਾਰਨ ਅਧਿਆਪਕ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਕਾਰਨ ਪੰਜਾਬ ਦੇ ਸਮੁੱਚੇ ਜ਼ਿਲਿ੍ਹਆਂ 'ਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਂਅ ਰੋਸ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ | ਰੋਸ ਪੱਤਰ 'ਚ ਟੈਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, ਟੈਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ 'ਤੇ 8 ਮਾਰਚ ਦੇ ਟੈੱਟ ਦਾ ਟੈਸਟ ਰੱਦ ਕੀਤਾ ਜਾਵੇ ਤੇ ਇਨ੍ਹਾਂ ਅਧਿਆਪਕਾਂ 'ਤੇ 15 ਮਾਰਚ ਨੂੰ ਮੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈੱਟ ਥੋਪਣਾ ਬੰਦ ਕੀਤਾ ਜਾਵੇ ਦੀ ਮੰਗ ਕੀਤੀ ਗਈ | ਇਸ ਮੌਕੇ ਮਨਜਿੰਦਰ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਮੀਨੂ ਰਾਣੀ, ਅਸ਼ੋਕ ਕੁਮਾਰ, ਹੈਪੀ, ਰਮੇਸ਼ ਕੁਮਾਰ ਵਰਮਾ, ਦਵਿੰਦਰ ਸਿੰਘ, ਦਲੀਪ ਕੁਮਾਰ, ਵਰਿੰਦਰ ਸਿੰਘ, ਗੁਰਮੀਤ ਸਿੰਘ ਹੁੰਦਲ, ਲਵਪ੍ਰੀਤ ਸਿੰਘ, ਰਜੀਵ ਕੁਮਾਰ, ਪ੍ਰਗਟ ਸਿੰਘ, ਡਾ. ਅਮਨਦੀਪ ਸਿੰਘ, ਜੈਮਲ ਸਿੰਘ, ਅਜੇ ਗੋਇਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਲੀ ਦੇ ਤਿਉਹਾਰ ਮੌਕੇ ਸਜੀਆਂ ਦੁਕਾਨਾਂ ਅਗਲੀ ਖ਼ਬਰ ਤਿੰਨ ਵਾਹਨਾਂ ਦੀ ਟੱਕਰ 'ਚ 1 ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।