05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ 8 ਨੂੰ

ਅਜੀਤ ਡੈਸਕ 06-03-2026
ਲੰਬੀ, 5 ਮਾਰਚ (ਮੇਵਾ ਸਿੰਘ)-ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਬਾਦਲ ਹਸਪਤਾਲ ਇਕਾਈ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀ ਪੰਜਾਬ ਸਰਕਾਰ ਦੀ ਵਾਅਦਾਿਖ਼ਲਾਫ਼ੀ ਵਿਰੁੱਧ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ 8 ਮਾਰਚ ਨੂੰ ਰੋਸ ਪ੍ਰਦਰਸ਼ਨ ਕਰਨਗੇ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ | ਉਨ੍ਹਾਂ ਦੱਸਿਆ ਕਿ 18 ਫ਼ਰਵਰੀ ਨੂੰ ਕਰਮਚਾਰੀਆਂ ਦੀ ਪੈਨਲ ਮੀਟਿੰਗ ਸਿਹਤ ਮੰਤਰੀ ਨਾਲ ਹੋਈ ਸੀ | ਮੀਟਿੰਗ ਵਿਚ ਸਿਹਤ ਮੰਤਰੀ ਨੇ ਦਿੱਲੀ ਸਰਕਾਰ ਦੀ ਤਰਜ਼ 'ਤੇ 20 ਫ਼ੀਸਦੀ ਤਨਖ਼ਾਹ 'ਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ 15 ਦਿਨ ਬੀਤਣ 'ਤੇ ਵੀ ਕਰਮਚਾਰੀਆਂ ਦੀ ਇਸ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ | ਇਸ ਰੋਸ ਵਜੋਂ 8 ਮਾਰਚ ਨੂੰ ਸਿਹਤ ਮੰਤਰੀ ਦੀ ਪਟਿਆਲਾ ਵਿਖੇ ਨਿੱਜੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਯੂਨੀਅਨ ਦੀ ਆਗੂ ਰਮਨਦੀਪ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ, ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।