05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਅਜੀਤ ਡੈਸਕ 06-03-2026
ਗਿੱਦੜਬਾਹਾ, 5 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਦਰਜਨਾਂ ਜਥੇਬੰਦੀਆਂ ਵਲੋਂ 6 ਮਾਰਚ ਨੂੰ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਸੰਬੰਧੀ ਗਿੱਦੜਬਾਹਾ ਬਲਾਕ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਂਹ, ਭਲਾਈਆਣਾ, ਛੱਤਿਆਣਾ, ਕੋਟਭਾਈ, ਬੁੱਟਰ ਬਖੂਹਾ, ਦੌਲਾ, ਮਧੀਰ, ਰੁਖਾਲਾ, ਸੁਖਨਾ ਅਬਲੂ ਆਦਿ ਵਿਖੇ ਮੀਟਿੰਗਾਂ ਕੀਤੀਆਂ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰੋਸ ਮੁਜ਼ਾਹਰੇ 'ਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਬਾਜ ਸਿੰਘ ਭੁੱਟੀਵਾਲਾ, ਭਾਰਤੀ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ 18 ਫ਼ਰਵਰੀ ਨੂੰ ਪਿੰਡ ਜਿਉਂਦ ਵਿਖੇ ਢਾਹੇ ਜ਼ਬਰ ਲਈ ਪੰਜਾਬ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਕਰਾਰ ਦਿੰਦਿਆਂ ਜਨਤਕ ਮੁਆਫ਼ੀ ਮੰਗਣ ਤੋਂ ਇਲਾਵਾ ਬਠਿੰਡਾ ਦੀ ਐੱਸ.ਐੱਸ.ਪੀ. ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵਲੋਂ ਸਮੁੱਚੇ ਪਿੰਡ ਦੇ ਮਜ਼ਦੂਰਾਂ, ਕਿਸਾਨਾਂ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਤੋਂ ਇਲਾਵਾਂ ਬੇਜ਼ੁਬਾਨ ਜਾਨਵਰਾਂ 'ਤੇ ਸਬਕ ਸਿਖਾਉਣ ਦੇ ਇਰਾਦੇ ਨਾਲ ਅੰਨ੍ਹਾ ਤਸ਼ੱਦਦ ਢਾਹਿਆ ਗਿਆ | ਇਸ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਅਜੈਬ ਸਿੰਘ, ਗੁਰਦੇਵ ਸਿੰਘ ਛੱਤਿਆਣਾ, ਮਿੱਠੂ ਸਿੰਘ ਪ੍ਰੇਮੀ, ਗੁਰਦੇਵ ਸਿੰਘ ਬੁੱਟਰ ਸ਼ਰੀਂਹ, ਰਣਜੀਤ ਸਿੰਘ, ਮਲਕੀਤ ਸਿੰਘ ਦੋਦਾ, ਇਕਬਾਲ ਸਿੰਘ, ਰਣਜੀਤ ਸਿੰਘ ਖ਼ਾਲਸਾ, ਬਲਵਿੰਦਰ ਸਿੰਘ, ਜਗਸੀਰ ਸਿੰਘ ਖ਼ਾਲਸਾ, ਮੱਘਰ ਸਿੰਘ, ਜਸਪਾਲ ਸਿੰਘ ਅਤੇ ਬਲਜੀਤ ਸਿੰਘ ਕੋਟਲੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗਾਂਜਾ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।