05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗਾਂਜਾ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਅਜੀਤ ਡੈਸਕ 06-03-2026
ਗਿੱਦੜਬਾਹਾ, 5 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਗਾਂਜਾ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਅਮਨਦੀਪ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਥਰਾਜਵਾਲਾ ਵੱਲ ਨੂੰ ਜਾ ਰਹੇ ਸਨ, ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਦੇ ਹੱਥ 'ਚ ਕਾਲੇ ਰੰਗ ਦਾ ਪਲਾਸਟਿਕ ਦਾ ਲਿਫ਼ਾਫ਼ਾ ਸੀ | ਉਕਤ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਮੌਕਾ ਤੋਂ ਖਿਸਕਣ ਲੱਗਾ ਤਾਂ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੂੰ ਕਾਬੂ ਕਰਕੇ ਉਸ ਦੇ ਹੱਥ 'ਚ ਫ਼ੜਿ੍ਹਆ ਹੋਇਆ ਕਾਲੇ ਰੰਗ ਦਾ ਲਿਫ਼ਾਫ਼ਾ ਚੈੱਕ ਕੀਤਾ ਤਾਂ ਉਸ 'ਚੋਂ 76.31 ਗ੍ਰਾਮ ਗਾਂਜਾ ਬਰਾਮਦ ਹੋਇਆ | ਇਸ ਤੋਂ ਇਲਾਵਾ ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਦੀ ਪੈਂਟ ਦੀ ਜੇਬ 'ਚੋਂ 17,330 ਰੁਪਏ ਦੇ ਭਾਰਤੀ ਕਰੰਸੀ ਨੋਟ ਵੀ ਬਰਾਮਦ ਹੋਏ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਨ ਸੁਭਾਸ਼ ਕੁਮਾਰ ਉਰਫ਼ ਪਾਸ਼ੀ ਪੁੱਤਰ ਹਰੀ ਚੰਦ ਵਾਸੀ ਦਸਮੇਸ਼ ਨਗਰ ਵਾਰਡ ਨੰਬਰ 8 ਗਿੱਦੜਬਾਹਾ ਵਜੋਂ ਹੋਈ ਹੈ | ਪੁਲਿਸ ਨੇ ਕਥਿਤ ਦੋਸ਼ੀ ਸੁਭਾਸ਼ ਕੁਮਾਰ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਨਾਨਕ ਨਿਵਾਸ ਵਿਖੇ ਹੋਲਾ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।