05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਾਜਾ ਵੜਿੰਗ ਨਾਲ ਗੁਰਲਾਭ ਸਿੰਘ ਕਿੰਗਰਾ ਨੇ ਮੁਲਾਕਾਤ ਦੌਰਾਨ ਹਲਕੇ ਦੇ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ <br/>

ਅਜੀਤ ਡੈਸਕ 06-03-2026
ਠੱਠੀ ਭਾਈ, 5 ਮਾਰਚ (ਜਗਰੂਪ ਸਿੰਘ ਮਠਾੜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕਾਂਗਰਸ ਕਮੇਟੀ ਬਲਾਕ ਸਮਾਲਸਰ ਦੇ ਕਿਸਾਨ ਵਿੰਗ ਦੇ ਪ੍ਰਧਾਨ ਗੁਰਲਾਭ ਸਿੰਘ ਕਿੰਗਰਾ ਠੱਠੀ ਭਾਈ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਬਲਾਕ ਸਮਾਲਸਰ ਦੇ ਆਸ-ਪਾਸ ਦੇ ਪਿੰਡਾਂ ਨਾਲ ਸੰਬੰਧਿਤ ਕਿਸਾਨੀ, ਨੌਜਵਾਨਾਂ ਤੇ ਆਮ ਲੋਕਾਂ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ | ਗੁਰਲਾਭ ਸਿੰਘ ਕਿੰਗਰਾ ਨੇ ਸੂਬਾ ਪ੍ਰਧਾਨ ਨੂੰ ਦੱਸਿਆ ਕਿ ਇਲਾਕੇ ਦੇ ਕਿਸਾਨ ਖਾਦ, ਬਿਜਲੀ ਤੇ ਫ਼ਸਲਾਂ ਦੇ ਵਾਜਬ ਭਾਅ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਰੋਸਾ ਦਿਵਾਇਆ ਕਿ ਪਾਰਟੀ ਪੱਧਰ 'ਤੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਇਆ ਜਾਵੇਗਾ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਗੁਰਲਾਭ ਸਿੰਘ ਕਿੰਗਰਾ ਨੇ ਕਿਹਾ ਕਿ ਬਲਾਕ ਸਮਾਲਸਰ ਦੀ ਟੀਮ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ 'ਚ ਵੱਡੇ ਪੱਧਰ 'ਤੇ ਜਨਸੰਪਰਕ ਮੁਹਿੰਮ ਚਲਾਈ ਜਾਵੇਗੀ |

ਪਿਛਲੀ ਖ਼ਬਰ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਨਾਨਕ ਨਿਵਾਸ ਵਿਖੇ ਹੋਲਾ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।