07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 06-03-2026
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰਹੂੜਿਆਂਵਾਲੀ ਵਿਖੇ ਸੀਡ ਵਿਲੇਜ ਪ੍ਰੋਗਰਾਮ ਅਧੀਨ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੀਡ ਵਿਲੇਜ ਪ੍ਰੋਗਰਾਮ (ਬੀਜ ਗ੍ਰਾਮ ਯੋਜਨਾ) ਭਾਰਤ ਸਰਕਾਰ ਦੀ ਇਕ ਮਹੱਤਵਪੂਰਨ ਖੇਤੀਬਾੜੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਉਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਵਧਾਉਣਾ ਅਤੇ ਕਿਸਾਨਾਂ ਨੂੰ ਬੀਜ ਉਤਪਾਦਨ ਲਈ ਉਤਸਾਹਿਤ ਕਰਨਾ ਹੈ | ਉਨ੍ਹਾਂ ਕਿਸਾਨਾਂ ਨੂੰ ਕਣਕ, ਝੋਨੇ ਤੇ ਬਾਸਮਤੀ ਦਾ ਬੀਜ ਖ਼ੁਦ ਤਿਆਰ ਕਰਨ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਖ਼ਾਦਾਂ ਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀ | ਡਾ. ਸ਼ਵਿੰਦਰ ਸਿੰਘ ਏ.ਡੀ.ਓ. (ਜ.ਕ.) ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਣਕ ਦੀ ਫ਼ਸਲ ਵਿਚ ਤਾਪਮਾਨ 'ਚ ਹੋ ਰਹੇ ਵਾਧੇ ਨੂੰ ਦੇਖਦਿਆਂ ਜਿੱਥੇ ਲੋੜ ਹੋਵੇ, ਉੱਥੇ ਹਲਕੀ ਸਿੰਚਾਈ ਕੀਤੀ ਜਾਵੇ | ਨਰਮੇ ਦੀ ਗੁਲਾਬੀ ਸੁੰਡੀ ਛਟੀਆਂ ਦੇ ਢੇਰਾਂ ਵਿਚ ਅੱਧ-ਖਿੜੇ ਟੀਂਡਿਆਂ 'ਚ ਅਜੇ ਵੀ ਮੌਜੂਦ ਹੈ | ਇਸ ਕਰਕੇ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਛਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖਿੜੇ ਟੀਂਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਟੀਆਂ ਨਰਮੇ ਦੀ ਬਿਜਾਈ ਤੋਂ ਪਹਿਲਾਂ ਵਰਤ ਲਈਆਂ ਜਾਣ, ਤਾਂ ਜੋ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਸਾਨਾਂ ਨੂੰ ਘਰੇਲੂ ਬਗੀਚੀ ਬਣਾਉਣ ਤੇ ਆਪਣੀ ਘਰੇਲੂ ਖ਼ਪਤ ਲਈ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਉਤਸਾਹਿਤ ਕੀਤਾ | ਨਵਦੀਪ ਕੌਰ ਏ.ਐੱਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਈ-ਕੇ.ਵਾਈ.ਸੀ. ਕਰਵਾਉਣ ਲਈ ਜਾਗਰੂਕ ਕੀਤਾ | ਇਸ ਟ੍ਰੇਨਿੰਗ ਦਾ ਸਾਰਾ ਪ੍ਰਬੰਧ ਸਵਰਨਜੀਤ ਸਿੰਘ ਏ.ਟੀ.ਐੱਮ. (ਆਤਮਾ) ਅਤੇ ਦੀਪਇੰਦਰ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਜੱਸਲ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ | ਅੰਤ ਵਿਚ ਵਿਭਾਗ ਵਲੋਂ ਗਰਮੀ ਰੁੱਤ ਦੀਆਂ ਸਬਜ਼ੀਆਂ ਜਿਵੇਂ ਕੱਦੂ, ਅੱਲਾਂ, ਤੋਰੀਆਂ ਅਤੇ ਮਿਰਚਾਂ ਦੀ ਨਰਸਰੀ ਦੀ ਵੰਡ ਕੀਤੀ ਗਈ |
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਰਾਜਾ ਵੜਿੰਗ ਨਾਲ ਗੁਰਲਾਭ ਸਿੰਘ ਕਿੰਗਰਾ ਨੇ ਮੁਲਾਕਾਤ ਦੌਰਾਨ ਹਲਕੇ ਦੇ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।