07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੜਕਾਂ 'ਤੇ ਪਏ ਮੋਟੇ ਪੱਥਰ ਕਾਰਨ ਲੋਕ ਪ੍ਰੇਸ਼ਾਨ

ਅਜੀਤ ਡੈਸਕ 06-03-2026
ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਪਿੰਡ ਰੁਪਾਣਾ ਤੋਂ ਧਿਗਾਣਾ ਤੇ ਰੁਪਾਣਾ ਤੋਂ ਮਹਾਂਬੱਧਰ ਆਦਿ ਨੂੰ ਜਾਂਦੀਆਂ ਲਿੰਕ ਰੋਡਾਂ ਨੂੰ ਬਣਾਉਣ ਲਈ ਠੇਕੇਦਾਰ ਵਲੋਂ ਪਿਛਲੇ 2 ਮਹੀਨਿਆਂ ਤੋਂ ਸੜਕਾਂ ਉੱਪਰ ਮੋਟਾ ਪੱਥਰ ਖਲਾਰ ਦਿੱਤਾ, ਪਰ ਬਾਅਦ ਵਿਚ ਅੱਜ ਤੱਕ ਕੋਈ ਕਾਰਵਾਈ ਨਾ ਕਰਨ 'ਤੇ ਢਾਣੀਆਂ ਦੇ ਵਾਸੀ ਤੇ ਰਾਹੀਗਰ ਪ੍ਰੇਸ਼ਾਨ ਹਨ | ਇਸ ਸੰਬੰਧੀ ਹਰਜਿੰਦਰ ਸਿੰਘ ਖ਼ਾਲਸਾ, ਸ਼ਿਵਰਾਜ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਬਾਜ ਸਿੰਘ ਸੰਧੂ, ਕਸ਼ਮੀਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਹਰੀ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ ਆਦਿ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਸੰਬੰਧਿਤ ਮਹਿਕਮੇ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਾਰ ਨਾ ਲੈਣ ਕਰਕੇ ਇਨ੍ਹਾਂ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਸੀ ਤੇ ਇਨ੍ਹਾਂ ਵਿਚ ਵੱਡੇ-ਵੱਡੇ ਟੋਟੇ ਬਣ ਚੁੱਕੇ ਸਨ | ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਗੇ ਮੰਗ ਰੱਖਣ 'ਤੇ ਇਨ੍ਹਾਂ ਸੜਕਾਂ ਨੂੰ ਬਣਾਉਣ ਦੀ ਸੁਣਵਾਈ ਹੋਈ, ਪਰ ਹੁਣ ਠੇਕੇਦਾਰ ਦੀ ਲਾਪ੍ਰਵਾਹੀ ਕਰਕੇ ਪਿਛਲੇ 2 ਮਹੀਨਿਆਂ ਤੋਂ ਉਹ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਸੜਕ 'ਤੇ ਪਾਏ ਪੱਥਰ ਕਰਕੇ ਘਰਾਂ ਤੱਕ ਸਕੂਲੀ ਵੈਨਾਂ ਦਾ ਆਉਣਾ-ਜਾਣਾ ਬੰਦ ਹੋ ਗਿਆ ਹੈ, ਜਿਸ ਕਰਕੇ ਵਿਦਿਆਰਥੀ ਵੀ ਪ੍ਰੇਸ਼ਾਨ ਹਨ | ਉਨ੍ਹਾਂ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਸੰਬੰਧਿਤ ਮਹਿਕਮੇ ਦੇ ੳੱੁਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਕਾਰਵਾਈ ਕਰਕੇ ਇਨ੍ਹਾਂ ਸੜਕਾਂ ਦੀ ਜਲਦੀ ਸਾਰ ਲਈ ਜਾਵੇ |
ਪਿਛਲੀ ਖ਼ਬਰ ਕਿਸਾਨਾਂ ਦੇ ਖੇਤਾਂ 'ਚੋਂ 3 ਟਰਾਂਸਫ਼ਾਰਮਰ ਚੋਰੀ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਸਿੰਘ ਔਲਖ ਹੋਏ ਸੇਵਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।