11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੀ. ਐੱਚ. ਬੀ. ਅਤੇ ਡਬਲਿਊ ਠੇਕਾ ਮੁਲਾਜ਼ਮਾਂ ਨੂੰ ਵਿਭਾਗ 'ਚ ਪੱਕਾ ਕਰਨ ਦੀ ਮੰਗ

ਅਜੀਤ ਡੈਸਕ 08-03-2026
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਸੀ. ਐੱਚ. ਬੀ. ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਅੰਗਰੇਜ਼ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਹੈ ਕਿ ਸੀ.ਐੱਚ.ਬੀ. ਤੇ ਡਬਲਿਊ ਠੇਕਾ ਮੁਲਾਜ਼ਮ ਜੋ ਪਿਛਲੇ 15 ਸਾਲਾਂ ਤੋਂ ਵਿਭਾਗ ਵਿਚ ਠੇਕਾ ਪ੍ਰਣਾਲੀ ਰਾਹੀਂ ਕੰਮ ਕਰ ਰਹੇ ਹਨ | ਅਨੇਕਾਂ ਸਰਕਾਰਾਂ ਨੇ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਰਾਜਨੀਤੀ ਕੀਤੀ, ਪਰ ਕਿਸੇ ਨੇ ਵੀ ਮੁਲਾਜ਼ਮਾਂ ਬਾਰੇ ਨਹੀਂ ਸੋਚਿਆ ਗਿਆ | 'ਆਪ' ਦੇ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਮੈਨੀਫੈਸਟੋ ਵਿਚ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਕੇ ਸਾਰੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਿਲ ਕਰਨ ਬਾਰੇ ਲਿਖਿਆ ਸੀ, ਪ੍ਰੰਤੂ ਚਾਰ ਸਾਲ ਬੀਤਣ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਠੇਕਾ ਪ੍ਰਣਾਲੀ ਨੂੰ ਬੰਦ ਨਹੀਂ ਕਰਦੀ ਅਤੇ ਠੇਕਾ ਮੁਲਾਜ਼ਮ ਨੂੰ ਵਿਭਾਗ ਵਿਚ ਸ਼ਾਮਿਲ ਨਹੀਂ ਕਰਦੀ, ਤਾਂ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਸਰਕਾਰ ਦਾ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਰਕਾਰੀ ਆਈ. ਟੀ. ਆਈ. ਖਿਉਵਾਲੀ ਵਿਖੇ ਅਪ੍ਰੈਂਟਿਸਸ਼ਿਪ ਮੇਲਾ 9 ਨੂੰ ਅਗਲੀ ਖ਼ਬਰ ਸੁਰਿੰਦਰ ਤਰਮਾਲਾ ਨੇ ਭਾਜਪਾ ਮੰਡਲ ਮਲੋਟ ਦੀ ਮੀਤ ਪ੍ਰਧਾਨਗੀ ਛੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।