12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਮਹਿਲੜ ਵਿਖੇ 37 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਮੂਲੀਅਤ ਕੀਤੀ

ਅਜੀਤ ਡੈਸਕ 08-03-2026
ਬਾਜਾਖਾਨਾ, 7 ਮਾਰਚ (ਜਗਦੀਪ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਦੀ ਬਦਲਾਅ ਰੈਲੀ 14 ਮਾਰਚ ਨੂੰ ਮੋਗਾ ਵਿਖੇ ਸ੍ਰੀ ਅਮਿਤ ਸ਼ਾਹ ਗ੍ਰਹਿ ਮੰਤਰੀ ਭਾਰਤ ਸਰਕਾਰ ਕਰਨ ਜਾ ਰਹੇ ਹਨ | ਇਸ ਰੈਲੀ ਨੂੰ ਕਾਮਯਾਬ ਕਰਨ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਮਹਿਲੜ ਵਿਖੇ ਜਸਪਾਲ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਤੋਂ ਬਾਅਦ 37 ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਪਾਰਟੀ ਦਾ ਸਿਰੋਪਾਓ ਪਾ ਕੇ ਸ਼ਾਮਿਲ ਕਰਵਾਇਆ ਗਿਆ | ਜਸਪਾਲ ਸਿੰਘ ਪੰਜਗਰਾਈਾ ਨੇ ਕਿਹਾ ਕਿ ਮੋਗਾ ਰੈਲੀ ਦੇ ਸੰਬੰਧ ਵਿਚ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੀ ਅਗਵਾਈ ਵਿਚ ਵੱਡਾ ਕਾਫਲਾ ਲੈ ਕੇ ਕਾਮਯਾਬ ਕਰਨਗੇ | ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ ਵਿਚ 2027 ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ | ਜਿਸ ਵਿਚ ਬਹੁਤ ਸਾਰੇ ਸਿਆਸੀ ਲੋਕ ਭਾਜਪਾ ਵਿਚ ਸ਼ਾਮਿਲ ਵੀ ਹੋਣਗੇ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਸਾਰੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਸੁਖਦੇਵ ਸਿੰਘ, ਹਰਿਮੰਦਰ ਸਿੰਘ ਬਰਾੜ, ਲਖਵੀਰ ਸਿੰਘ ਢਿੱਲਵਾਂ, ਬਲਵਿੰਦਰ ਸਿੰਘ ਬਰਗਾੜੀ, ਗੁਰਾ ਸਿੰਘ ਵਾੜਾ ਭਾਈਕਾ ਅਤੇ ਗੁਰਪ੍ਰੀਤ ਸਿੰਘ ਮਹਿਲੜ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗੀਤਕਾਰ ਸੁਖਵੰਤ ਕਿੰਗਰਾ ਦੀ ਕਿਤਾਬ 'ਜੰਮੇ ਨਾਲ ਦੇ' ਲੋਕ ਅਰਪਣ ਅਗਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।