20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਾਜਾਇਜ਼ ਸ਼ਰਾਬ ਦਾ ਠੇਕਾ ਖੁੱਲ੍ਹਣ ਖ਼ਿਲਾਫ਼ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 12-04-2026
ਮਲੋਟ, 11 ਅਪ੍ਰੈਲ (ਪਾਟਿਲ)-ਮਲੋਟ ਦੇ ਰਿਹਾਇਸ਼ੀ ਇਲਾਕੇ ਬਿਰਲਾ ਰੋਡ ਤੋਂ ਗਊਸ਼ਾਲਾ ਵੱਲ ਜਾਂਦੇ ਰਸਤੇ 'ਤੇ ਨਾਜਾਇਜ਼ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੇ ਵਿਰੋਧ ਵਿਚ ਮੁਹੱਲਾ ਵਾਸੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਔਰਤਾਂ, ਨੌਜਵਾਨਾਂ ਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਇਕੱਤਰ ਹੋ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਤੇ ਵਰਕਰ ਵੀ ਸ਼ਾਮਿਲ ਹੋਏ, ਜਿਨ੍ਹਾਂ ਵਿਚ ਕੌਂਸਲਰ ਅਸ਼ੋਕ ਬਜਾਜ, ਸੁਸ਼ੀਲ ਗਰੋਵਰ ਸਮੇਤ ਹੋਰ ਆਗੂ ਮੌਜੂਦ ਸਨ | ਆਗੂਆਂ ਨੇ ਕਿਹਾ ਕਿ ਇਹ ਠੇਕਾ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਖੋਲਿ੍ਹਆ ਗਿਆ ਹੈ, ਜਿੱਥੇ ਧੀਆਂ-ਭੈਣਾਂ ਤੇ ਬੱਚਿਆਂ ਦੀ ਆਵਾਜਾਈ ਵਧ ਹੁੰਦੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਕੋਲ ਅਪੀਲ ਕਰ ਚੁੱਕੇ ਹਨ, ਪਰ ਕੋਈ ਸੁਣਵਾਈ ਨਾ ਹੋਣ ਕਾਰਨ ਮਜ਼ਬੂਰਨ ਧਰਨਾ ਦੇਣਾ ਪਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਇਹ ਨਾਜਾਇਜ਼ ਠੇਕਾ ਬੰਦ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਥਾਣਾ ਸਿਟੀ ਮਲੋਟ ਦੇ ਮੁਖੀ ਵਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਬੱਚੇਦਾਨੀ ਦੀ ਰਸੌਲੀ ਦਾ ਕੀਤਾ ਸਫ਼ਲ ਆਪ੍ਰੇਸ਼ਨ ਅਗਲੀ ਖ਼ਬਰ ਪਰਜਾਪਤ ਸਮਾਜ ਵਲੋਂ 8ਵੀਂ ਦੇ ਨਤੀਜੇ 'ਚੋਂ ਅੱਵਲ ਰਹੀ ਵਿਦਿਆਰਥਣ ਤਮੰਨਾ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।