20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

ਅਜੀਤ ਡੈਸਕ 12-04-2026
ਪਿਛਲੇ 26 ਦਿਨਾਂ ਦੌਰਾਨ ਨਸ਼ਿਆਂ ਖ਼ਿਲਾਫ਼ 127 ਮੁਕੱਦਮੇ ਦਰਜ-187 ਦੋਸ਼ੀ ਕਾਬੂ
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਭਿਮਨਿਊ ਰਾਣਾ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਪੁਲਿਸ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ, ਠੋਸ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਵੇਰਵੇ ਦਿੰਦਿਆਂ ਦੱਸਿਆ ਕਿ 15 ਮਾਰਚ ਤੋਂ ਅੱਜ ਤੱਕ (ਪਿਛਲੇ 26) ਦਿਨਾਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ ਖ਼ਿਲਾਫ਼ 127 ਮੁਕੱਦਮੇ ਦਰਜ ਕਰਕੇ 187 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ |
ਇਸ ਦੌਰਾਨ ਪੁਲਿਸ ਵਲੋਂ ਹੈਰੋਇਨ 949 ਗ੍ਰਾਮ, ਅਫ਼ੀਮ 4.597 ਕਿੱਲੋਗ੍ਰਾਮ, ਪੋਸਤ 6 ਕਿੱਲੋਗ੍ਰਾਮ, ਨਸ਼ੀਲੀਆਂ ਗੋਲੀਆਂ 30,709, ਪਰਾਇਗਾਬਲਿਨ ਕੈਪਸੂਲ 44,474, ਡਰੱਗ ਮਨੀ 92700 ਰੁਪਏ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਇਲਾਜ ਤੇ ਕਾਊਾਸਲਿੰਗ ਰਾਹੀਂ ਮੁੜ ਸਹੀ ਜੀਵਨ ਧਾਰਾ ਵੱਲ ਲਿਆਂਦਾ ਜਾ ਰਿਹਾ ਹੈ | ਇਸ ਦੇ ਨਾਲ ਹੀ ਐੱਨ.ਡੀ.ਪੀ.ਐੱਸ. ਐਕਟ ਅਧੀਨ ਗੰਭੀਰ ਦੋਸ਼ਾਂ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਕੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪਤੀ ਨੂੰ ਵੈਰੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ਵਿਚ ਲਿਆਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਅੱਗੇ ਵੀ ਅਜਿਹੀਆਂ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਜਾਰੀ ਰੱਖੇਗੀ |
ਪਿਛਲੀ ਖ਼ਬਰ 'ਡਿਜੀਟਲ ਗਿ੍ਫ਼ਤਾਰੀ' ਧੋਖਾਧੜੀ ਮਾਮਲੇ 'ਚ ਮੁਲਜ਼ਮ ਨੂੰ ਜ਼ਮਾਨਤ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਬੱਚੇਦਾਨੀ ਦੀ ਰਸੌਲੀ ਦਾ ਕੀਤਾ ਸਫ਼ਲ ਆਪ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।