08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 13-04-2026
ਕੋਟਕਪੂਰਾ, 12 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਨਜ਼ੂਰੀ ਅਨੁਸਾਰ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੀ ਜਾਰੀ ਕੀਤੀ ਗਈ 51 ਮੈਂਬਰੀ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ 'ਚ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਮਰੀਕ ਸਿੰਘ ਢਿੱਲੋਂ, ਸੁਖਦੀਪ ਸਿੰਘ ਰਾਜੂ, ਕਰਨੈਲ ਸਿੰਘ ਠੇਕੇਦਾਰ, ਜਗਵੰਤ ਸਿੰਘ ਬਰਾੜ, ਅਮਰਜੀਤ ਸਿੰਘ ਨੀਲਾ, ਜਸਪਾਲ ਸਿੰਘ, ਜਗਰੂਪ ਸਿੰਘ ਧੂੜਕੋਟ, ਗੁਰਮੀਤ ਸਿੰਘ ਬਰਾੜ, ਬਲਦੇਵ ਸਿੰਘ, ਗੁਰਦਰਸ਼ਨ ਸਿੰਘ ਬਰਾੜ ਕੋਟਸੁਖੀਆ, ਬੋਹੜ ਸਿੰਘ ਪੰਚ, ਗੁਰਾ ਸਿੰਘ ਸੈਕਟਰੀ ਨੱਥੇਵਾਲਾ, ਗੁਰਮੀਤ ਸਿੰਘ ਸਾਬਕਾ ਸਰਪੰਚ ਨੱਥਲ ਵਾਲਾ, ਗੁਰਬਿੰਦਰ ਸਿੰਘ, ਕਰਤਾਰ ਸਿੰਘ ਭਾਣਾ, ਗੀਟਨ ਸਿੰਘ, ਸੁਖਮੰਦਰ ਸਿੰਘ, ਜਨਕ ਸਿੰਘ ਚਹਿਲ, ਦੇਵ ਰਾਜ ਸਿੰਘ ਕਾਉਣੀ, ਭੋਲਾ ਸਿੰਘ, ਗੁਰਤੇਜ ਸਿੰਘ ਸਿੱਖਾਂ ਵਾਲਾ ਤੇ ਜੈਦੀਪ ਸਿੰਘ ਪੰਚ ਕੋਟਸੁਖੀਆ ਬਰਾੜ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਵਧਾਈ ਦਿੱਤੀ ਹੈ | ਗੱਲਬਾਤ ਦੌਰਾਨ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾ ਕੇ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਨੂੰ ਦਿਨ-ਰਾਤ ਇਕ ਕਰਕੇ ਲੋਕਾਂ ਤੱਕ ਲੈ ਕੇ ਜਾਣਗੇ | ਉਨ੍ਹਾਂ ਪਾਰਟੀ ਪ੍ਰਧਾਨ ਰਾਜਾ ਵੜਿੰਗ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਮੌਸਮ ਸਾਫ਼ ਹੋਣ ਕਾਰਨ ਕਣਕ ਦੀ ਕਟਾਈ-ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ, ਮੰਡੀ 'ਚ ਆਮਦ ਤੇਜ਼ ਅਗਲੀ ਖ਼ਬਰ ਅੱਠਵੀਂ ਦੀ ਪ੍ਰੀਖਿਆ 'ਚ ਫ਼ਰੀਦਕੋਟ ਦੀਆਂ ਅੱਵਲ ਰਹੀਆਂ ਵਿਦਿਆਰਣਾਂ ਮੁੱਖ ਮੰਤਰੀ ਪੰਜਾਬ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।