08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਮਾਗਮ ਕੱਲ੍ਹ

ਅਜੀਤ ਡੈਸਕ 13-04-2026
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 14 ਅਪ੍ਰੈਲ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਘੁਮਿਆਰਾ ਰੋਡ ਮਲੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ | ਇਸ ਸੰਬੰਧੀ ਨਿਰਮਲਜੀਤ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ | ਉਨ੍ਹਾਂ ਸੰਗਤ ਨੂੰ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ | ਪ੍ਰਬੰਧਕਾਂ ਨੇ ਦੱਸਿਆ ਕਿ 14 ਅਪ੍ਰੈਲ ਨੂੰ ਸਮਾਗਮ ਦੌਰਾਨ ਸਵੇਰੇ 9:30 ਵਜੇ ਤੋਂ ਸ੍ਰੀ ਆਖੰਡ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਜਾਣਗੇ, ਜਿਸ ਤੋਂ ਬਾਅਦ 9:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਦੀਵਾਨ ਸਜਣਗੇ | ਇਸ ਦੌਰਾਨ ਪ੍ਰਸਿੱਧ ਰਾਗੀ ਜਥਿਆਂ 'ਚ ਭਾਈ ਹਰਜੀਤ ਸਿੰਘ ਮੰਡੀ ਗੋਬਿੰਦਗੜ ਵਾਲੇ, ਭਾਈ ਪ੍ਰਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਤੋਂ ਸੇਵਾਦਾਰ ਭਾਈ ਮੱਖਣ ਸਿੰਘ ਲਾਲਬਾਈ, ਪ੍ਰਗਟ ਸਿੰਘ ਭੁੱਲਰ (ਕੱਟਿਆਂਵਾਲੀ) ਤੇ ਕੁਲਦੀਪ ਸਿੰਘ ਸਿੱਧੂ (ਸ਼ੇਰਾਂ ਵਾਲੀ) ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਾਹਿਬ ਨੂੰ ਸੱਦਾ ਪੱਤਰ ਦਿੱਤਾ ਗਿਆ |
ਪਿਛਲੀ ਖ਼ਬਰ ਗੱਠਾਂ ਦੀ ਭਰੀ ਟਰਾਲੀ ਨੂੰ ਲੱਗੀ ਅੱਗ- ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।